ਪੰਜਾਬ

punjab

ETV Bharat / state

ਪੰਜਾਬ ਵਿਧਾਨ ਸਭਾ ਚੋਣਾਂ: ਪ੍ਰਿੰਸੀਪਲ ਬੁੱਧਰਾਮ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ - Nomination papers filed by Principal Buddharam

ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

ਪੰਜਾਬ ਵਿਧਾਨ ਸਭਾ ਚੋਣਾਂ: ਪ੍ਰਿੰਸੀਪਲ ਬੁੱਧਰਾਮ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
ਪੰਜਾਬ ਵਿਧਾਨ ਸਭਾ ਚੋਣਾਂ: ਪ੍ਰਿੰਸੀਪਲ ਬੁੱਧਰਾਮ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

By

Published : Jan 31, 2022, 10:04 AM IST

ਮਾਨਸਾ:ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਤਹਿਤ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਐਸ.ਡੀ.ਐਮ.-ਕਮ- ਰਿਟਰਨਿੰਗ ਅਧਿਕਾਰੀ ਦੇ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਨਾਮਜ਼ਦਗੀ ਭਰਨ ਤੋਂ ਬਾਅਦ ਵਿਧਾਇਕ ਬੁੱਧਰਾਮ ਨੇ ਕਿਹਾ ਕਿ ਸੰਵਿਧਾਨ ਦੇ ਅਨੁਸਾਰ ਮੈਂ ਆਪਣਾ ਅਤੇ ਕਵਰਿੰਗ ਕੈਂਡਿਡੇਟ ਦੇ ਤੌਰ ਉੱਤੇ ਆਪਣੇ ਭਰਾ ਮੇਜਰ ਸਿੰਘ ਦਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦਾ ਚੰਗਾ ਰਿਸਪਾਂਸ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਲਹਿਰ ਪੂਰੀ ਤਰ੍ਹਾਂ ਪ੍ਰਬਲ ਹੈ, ਕਿਉਂਕਿ ਪੰਜਾਬ ਵਿੱਚ ਹਰ ਵਰਗ ਦੇ ਲੋਕ ਚਾਹੁੰਦੇ ਹਨ ਕਿ ਇੱਕ ਬਦਲਾਵ ਆਏ।

ਜੋ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਹੋਵੇ। ਉਨ੍ਹਾਂ ਕਿਹਾ ਕਿ ਮੈਂ ਪੂਰੇ ਪੰਜਾਬ ਦਾ ਦੌਰਾ ਕੀਤਾ ਹੈ ਅਤੇ ਸਾਨੂੰ ਉਮੀਦ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ 80 ਤੋਂ ਜ਼ਿਆਦਾ ਸੀਟਾਂ ਪ੍ਰਾਪਤ ਕਰੇਗੀ।

ਇਹ ਵੀ ਪੜ੍ਹੋ:ਲੱਖਾਂ ਕਿਸਾਨਾਂ ਨੂੰ ਮੋੜਨੇ ਪੈਣਗੇ ਪੈਸੇ

ABOUT THE AUTHOR

...view details