ਪੰਜਾਬ

punjab

ETV Bharat / state

25 ਸਤੰਬਰ ਨੂੰ ਕਿਸਾਨ ਵਪਾਰੀ ਤੇ ਵੱਖ-ਵੱਖ ਜਥੇਬੰਦੀਆਂ ਕਰਨਗੀਆਂ ਭਾਰਤ ਬੰਦ - ਖੇਤੀ ਆਰਡੀਨੈਂਸ

ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 31 ਜਥੇਬੰਦੀਆਂ ਦਾ ਇੱਕ ਸੰਗਠਨ ਇਕੱਠਾ ਹੋ ਚੁੱਕਿਆ ਹੈ। 25 ਸਤੰਬਰ ਨੂੰ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ, ਜਿਸ ਦੇ ਵਿੱਚ ਰੋਡ, ਰੇਲ ਅਤੇ ਬੱਸ ਆਵਾਜਾਈ ਬੰਦ ਕਰਕੇ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ।

ਜਥੇਬੰਦੀਆਂ ਕਰਨਗੀਆਂ ਭਾਰਤ ਬੰਦ
ਜਥੇਬੰਦੀਆਂ ਕਰਨਗੀਆਂ ਭਾਰਤ ਬੰਦ

By

Published : Sep 22, 2020, 3:48 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਦੇਸ਼ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ। ਹੁਣ ਕਿਸਾਨ ਵਪਾਰੀ ਤੇ ਮਜ਼ਦੂਰ ਵਰਗ ਵੱਲੋਂ 25 ਸਤੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਈਟੀਵੀ ਭਾਰਤ ਨਾਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਵਪਾਰੀ ਆਗੂਆਂ ਨੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਰਡੀਨੈਂਸ ਵਾਪਸ ਲੈਣ ਦੇ ਲਈ ਮਜਬੂਰ ਕਰ ਦਿੱਤਾ ਜਾਵੇਗਾ।

ਜਥੇਬੰਦੀਆਂ ਕਰਨਗੀਆਂ ਭਾਰਤ ਬੰਦ

ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 31 ਜਥੇਬੰਦੀਆਂ ਦਾ ਇੱਕ ਸੰਗਠਨ ਇਕੱਠਾ ਹੋ ਚੁੱਕਿਆ ਹੈ। 25 ਸਤੰਬਰ ਨੂੰ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ, ਜਿਸ ਦੇ ਵਿੱਚ ਰੋਡ ਰੇਲ ਅਤੇ ਬੱਸ ਆਵਾਜਾਈ ਬੰਦ ਕਰਕੇ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ।

ਜਥੇਬੰਦੀਆਂ ਕਰਨਗੀਆਂ ਭਾਰਤ ਬੰਦ

ਇਸ ਤੋਂ ਇਲਾਵਾ ਬਾਜ਼ਾਰ ਵੀ ਬੰਦ ਰਹਿਣਗੇ ਤੇ ਕਿਸੇ ਨੂੰ ਵੀ ਧੱਕੇ ਨਾਲ ਬਾਜ਼ਾਰ ਨਹੀਂ ਬੰਦ ਕਰਵਾਇਆ ਜਾਵੇਗਾ ਕਿਉਂਕਿ ਸਮੂਹ ਜਥੇਬੰਦੀਆਂ ਨੇ ਬੰਦ ਕਰਨ ਦਾ ਖ਼ੁਦ ਹੀ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ 250 ਜਥੇਬੰਦੀਆਂ ਵੀ ਉਨ੍ਹਾਂ ਨੂੰ ਸਮਰਥਨ ਕਰ ਰਹੀਆਂ ਹਨ, ਜੋ ਕਿ ਭਾਰਤ ਬੰਦ ਕਰਨਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਲੈਣ ਦੇ ਲਈ ਪਿੱਛੇ ਹਟਣਾ ਹੀ ਪਵੇਗਾ ਕਿਉਂਕਿ ਇਹ ਆਰਡੀਨੈੱਸ ਕਿਸਾਨ ਮਾਰੂ ਆਰਡੀਨੈਂਸ ਹਨ।

ਜਥੇਬੰਦੀਆਂ ਕਰਨਗੀਆਂ ਭਾਰਤ ਬੰਦ

ਵਪਾਰੀ ਵਰਗ ਦੇ ਜਨਰਲ ਸਕੱਤਰ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਪਾਸ ਕੀਤੇ ਗਏ ਹਨ। ਇਹ ਕਿਸਾਨ ਮਜ਼ਦੂਰ ਅਤੇ ਵਪਾਰੀ ਵਿਰੋਧੀ ਆਰਡੀਨੈਂਸ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਜੋ ਅੰਨਦਾਤਾ ਹੈ ਅਤੇ ਉਹ ਖੇਤਾਂ ਦੇ ਵਿੱਚ ਅਨਾਜ ਪੈਦਾ ਕਰਦਾ ਹੈ। ਉਸ ਦੇ ਨਾਲ ਹੀ ਵਪਾਰੀ ਅਤੇ ਹੋਰ ਵਰਗਾਂ ਦਾ ਕਾਰੋਬਾਰ ਚੱਲਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ।

ਜਥੇਬੰਦੀਆਂ ਕਰਨਗੀਆਂ ਭਾਰਤ ਬੰਦ

ਬੀਕੇਯੂ ਪੰਜਾਬ ਪ੍ਰਧਾਨ ਬੋਗ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਬੀਜੇਪੀ ਸਰਕਾਰ ਨੂੰ ਮਜਬੂਰ ਕਰ ਦਿੱਤਾ ਜਾਵੇਗਾ।

ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਮਰਥਨ ਮੁੱਲ ਨਹੀਂ ਮਿਲ ਰਿਹਾ ਤੇ ਹੁਣ ਕੇਂਦਰ ਸਰਕਾਰ ਨੇ ਹੋਰ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਕਿਸਾਨਾਂ ਉੱਪਰ ਇੱਕ ਹੋਰ ਬੋਝ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਕਿਸਾਨਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ।

ABOUT THE AUTHOR

...view details