ਮਾਨਸਾ: ਇੱਥੋਂ ਦੇ ਪਿੰਡ ਮੀਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ 3 ਜ਼ਖ਼ਮੀ ਹੋ ਗਏ ਹਨ।
ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਦੀ ਮੌਤ, ਤਿੰਨ ਜ਼ਖ਼ਮੀ
ਮਾਨਸਾ ਦੇ ਪਿੰਡ ਮੀਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ 3 ਜ਼ਖ਼ਮੀ ਹੋ ਗਏ ਹਨ।
ਸਾਬਕਾ ਸਰਪੰਚ ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਪਹਿਲਾਂ ਮੀਂਹ ਪਿਆ ਫਿਰ ਗੜੇ ਪਏ ਬਾਅਦ ਵਿੱਚ ਉਨ੍ਹਾਂ ਦੇ ਖੇਤ ਵਿੱਚ ਅਸਮਾਨੀ ਬਿਜਲੀ ਡਿੱਗੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਖੇਤ ਵਿੱਚ ਅਸਮਾਨੀ ਬਿਜਲੀ ਡਿੱਗੀ ਉਦੋਂ ਉਨ੍ਹਾਂ ਦੇ ਖੇਤ ਵਿੱਚ 14 ਮਜ਼ਦੂਰ ਕੰਮ ਕਰ ਰਹੇ ਸੀ। ਇਨ੍ਹਾਂ 14 ਮਜ਼ਦੂਰਾਂ ਵਿੱਚੋਂ 4 ਮਜ਼ਦੂਰਾਂ ਉੱਤੇ ਅਸਮਾਨੀ ਬਿਜਲੀ ਡਿੱਗ ਗਈ ਜਿਸ ਨਾਲ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਗਈ ਤੇ 3 ਮਜ਼ਦੂਰ ਜ਼ਖ਼ਮੀ ਹੋ ਗਏ। ਜੋ ਕਿ ਜ਼ੇਰੇ ਇਲਾਜ ਹੈ।
ਡਾਕਟਰ ਦਿਸ਼ਾ ਨੇ ਕਿਹਾ ਕਿ ਅੱਜ ਉਨ੍ਹਾਂ ਕੋਲ ਮੀਆਂ ਪਿੰਡ ਤੋਂ 4 ਮਰੀਜ਼ ਆਏ ਸੀ ਜਿਸ ਵਿੱਚੋਂ ਇੱਕ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ 3 ਮਰੀਜ਼ ਜ਼ੇਰੇ ਇਲਾਜ਼ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ 3 ਮਰੀਜ਼ਾਂ ਦੀ ਹਾਲਾਤ ਠੀਕ ਹੈ।