ਮਾਨਸਾ: ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਤੇ ਜਿੱਥੇ ਦੇਸ਼ ਭਰ ਵਿੱਚ ਕਿਸਾਨਾਂ ਤੇ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਜਪਾ ਨੇ ਹੁਣ ਕਿਸਾਨਾਂ ਨੂੰ ਇਨ੍ਹਾਂ ਆਰਡੀਨੈਂਸਾਂ ਸਬੰਧੀ ਜਾਗਰੂਕ ਕਰਨ ਦੇ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਤਿੰਨ ਆਰਡੀਨੈਂਸ ਕਿਸਾਨਾਂ ਦੇ ਹੱਕ 'ਚ, ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਕਰ ਰਹੀਆਂ ਗੁੰਮਰਾਹ: ਪ੍ਰਵੀਨ ਬਾਂਸਲ
ਪ੍ਰਵੀਨ ਬਾਂਸਲ ਨੇ ਕਿਹਾ ਕਿ ਮੰਡੀ ਬੋਰਡ ਨੂੰ ਤੋੜਿਆ ਨਹੀਂ ਗਿਆ ਅਤੇ ਜਿਵੇਂ ਪਹਿਲਾਂ ਮੰਡੀ ਬੋਰਡ ਸਥਾਪਿਤ ਸਨ ਉਸੇ ਤਰ੍ਹਾਂ ਹੀ ਚੱਲ ਰਹੇ ਹਨ। ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁੰਮਰਾਹ ਕਰਕੇ ਭੜਕਾ ਰਹੀਆਂ ਹਨ।
ਜਿਸ ਦੇ ਚੱਲਦੇ ਮਾਨਸਾ ਦੇ ਭਾਜਪਾ ਪੰਜਾਬ ਦੇ ਵਾਈਸ ਪ੍ਰਧਾਨ ਪ੍ਰਵੀਨ ਬਾਂਸਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਤੇ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਂਸ ਕਿਸਾਨਾਂ ਦੇ ਹੱਕ ਚੁਣੇ ਅਤੇ ਕਿਸਾਨਾਂ ਨੂੰ ਇਨ੍ਹਾਂ ਆਰਡੀਨੈਂਸਾਂ ਰਾਹੀਂ ਜੋ ਵੀ ਸਰਕਾਰ ਵੱਲੋਂ ਫ਼ੈਸਲੇ ਨੇ ਕਿਸਾਨਾਂ ਦੇ ਹੱਕ ਵਿੱਚ ਹੋਣਗੇ ਤੇ ਕਿਸਾਨ ਖ਼ੁਸ਼ਹਾਲ ਹੋਣਗੇ। ਉੱਥੇ ਉਨ੍ਹਾਂ ਕਿਹਾ ਕਿ ਇੱਕ ਮੰਡੀ ਇੱਕ ਦੇਸ਼ ਦਾ ਫੈਸਲਾ ਵੀ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਹੀ ਲਿਆ ਗਿਆ ਹੈ। ਜਿਸ ਦੇ ਚੱਲਦਿਆਂ ਕਿਸਾਨ ਹੁਣ ਆਪਣੀ ਫਸਲ ਦੂਸਰੇ ਰਾਜਾਂ ਤੋਂ ਵੀ ਜਾ ਕੇ ਵੇਚ ਸਕਣਗੇ ਅਤੇ ਉਹ ਆਪਣੀਆਂ ਫਸਲਾਂ ਦਾ ਚੰਗਾ ਮੁੱਲ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਮੰਡੀ ਬੋਰਡ ਨੂੰ ਤੋੜਿਆ ਨਹੀਂ ਗਿਆ ਅਤੇ ਜਿਵੇਂ ਪਹਿਲਾਂ ਮੰਡੀ ਬੋਰਡ ਸਥਾਪਿਤ ਸਨ ਉਸੇ ਤਰ੍ਹਾਂ ਚੱਲ ਰਹੇ ਹਨ। ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁੰਮਰਾਹ ਕਰਕੇ ਭੜਕਾ ਰਹੀਆਂ ਹਨ।