ਪੰਜਾਬ

punjab

ETV Bharat / state

ਕੇਂਦਰ ਖ਼ਿਲਾਫ਼ ਜੰਗ ’ਚ ਕਿਸਾਨਾਂ ਦਾ ਸਾਥ ਦੇਣ ਆਮ ਲੋਕ ਵੀ ਹੋਏ ਦਿੱਲੀ ਰਵਾਨਾ - Kheti kanoon

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆ ਦਿੱਲੀ ’ਚ ਧਰਨੇ ’ਤੇ ਡੱਟੀਆ ਹਨ, ਕੇਂਦਰ ਵੱਲੋ ਕਾਨੂੰਨਾਂ ਨੂੰ ਰੱਦ ਨਾ ਕਰਨ ’ਤੇ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਤੋ ਖਫਾ ਲੋਕ ਹੁਣ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਇਸੇ ਸਬੰਧ ’ਚ ਮਾਨਸਾ ਤੋ ਵੀ ਵੱਡੀ ਗਿਣਤੀ ’ਚ ਲੋਕ ਦਿੱਲੀ ਲਈ ਰਵਾਨਾ ਹੋਏ।

ਤਸਵੀਰ
ਤਸਵੀਰ

By

Published : Dec 11, 2020, 6:34 PM IST

ਮਾਨਸਾ:ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆ ਦਿੱਲੀ ’ਚ ਧਰਨੇ ’ਤੇ ਡੱਟੀਆ ਹਨ, ਕੇਂਦਰ ਵੱਲੋ ਕਾਨੂੰਨਾਂ ਨੂੰ ਰੱਦ ਨਾ ਕਰਨ ’ਤੇ ਕੇਂਦਰ ਸਰਕਾਰ ਦੇ ਤਾਨਾਸ਼ਾਹ ਰਵੱਈਏ ਤੋ ਖਫਾ ਲੋਕ ਹੁਣ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਇਸੇ ਸਬੰਧ ’ਚ ਮਾਨਸਾ ਤੋ ਵੀ ਵੱਡੀ ਗਿਣਤੀ ’ਚ ਲੋਕ ਦਿੱਲੀ ਲਈ ਰਵਾਨਾ ਹੋਏ। ਇਸ ਮੌਕੇ ਲੋਕਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਕਾਰਣ ਅੱਜ ਦੇਸ਼ ਦਾ ਅੰਨਦਾਤਾ ਸੜਕਾਂ ’ਤੇ ਰਾਤਾਂ ਗੁਜਾਰਨ ਲਈ ਮਜਬੂਰ ਹੈ ਤੇ ਉਹ ਕਿਸਾਨ ਭਰਾਵਾਂ ਦੀ ਹਮਾਇਤ ਲਈ ਦਿੱਲੀ ਜਾ ਰਹੇ ਹਨ ਤੇ ਕਾਲੇ ਕਾਨੂੰਨ ਰੱਦ ਹੋਣ ਤੱਕ ਵਾਪਸ ਨਹੀ ਆਉਣਗੇ।

ਵੇਖੋ ਵਿਡੀਉ

ਦਿੱਲੀ ਜਾ ਰਹੇ ਲੋਕਾਂ ਨੇ ਦੱਸਿਆ ਕਿ ਜਿੱਥੇ ਅੰਤਰ-ਰਾਸ਼ਟਰੀ ਪੱਧਰ ’ਤੇ ਖੇਤੀ ਕਾਨੂੰਨਾ ਦਾ ਵਿਰੋਧ ਹੋ ਰਿਹਾ ਹੈ ਉਥੇ ਕੇਂਦਰ ਦੀ ਬੋਲੀ ਸਰਕਾਰ ਆਪਣਾ ਤਾਨਾਸ਼ਾਹੀ ਰਵੱਈਏ ਦਾ ਦਿਖਾਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਏਕਾ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜ਼ਬਰੂ ਕਰ ਦੇਵੇਗਾ।

ABOUT THE AUTHOR

...view details