ਮਾਨਸਾ: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਲਈ 10 ਜੂਨ ਤੈਅ ਕੀਤੀ ਹੈ, ਪਰ ਮਾਨਸਾ ਜਿਲ੍ਹੇ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਪਹਿਲੇ ਦਿਨ ਹੀ ਸੈਂਕੜੇ ਏਕੜ ਜ਼ਮੀਨ ਉੱਤੇ ਝੋਨੇ ਦੀ ਲਵਾਈ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਕਿਸਾਨਾਂ ਦਾ ਕਹਿਣਾ ਹੈ, ਕਿ ਲੇਬਰ ਦੀ ਕਮੀ ਅਤੇ ਝੋਨੇ ਦੀ ਫਸਲ ਵੇਚਣ ਵਿੱਚ ਆਉਣ ਵਾਲੀਆਂ ਦਿੱਕਤਾਂ ਤੋਂ ਬਚਣ ਲਈ ਅਸੀਂ ਝੋਨੇ ਦੀ ਲਵਾਈ ਸ਼ੁਰੂ ਕੀਤੀ ਹੈ।
ਕਾਨੂੰਨ ਨੂੰ ਛਿੱਕੇ ਟੰਗ ਮਾਨਸਾ ਦੇ ਪਿੰਡਾਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ - ਮਾਨਸਾ ਦੇ ਪਿੰਡਾਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ
ਮਾਨਸਾ ਦੇ ਪਿੰਡਾਂ 'ਚ ਕਿਸਾਨਾਂ ਨੇ 10 ਜੂਨ ਤੋਂ ਪਹਿਲਾਂ ਹੀ ਝੋਨੇ ਦੀ ਲਵਾਈ ਸ਼ੁੁਰੂ ਕਰ ਦਿੱਤੀ ਗਈ ਹੈ। ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ। ਕਿ ਸਰਕਾਰ ਉਨ੍ਹਾਂ ਦਾ ਝੋਨੇ ਦੀ ਲਵਾਈ 'ਚ ਸਾਥ ਦੇਵੇ, ਤਾਂ ਜੋ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਦੀ ਵੀ ਫਸਲ ਜਲਦ ਤੋਂ ਜਲਦ ਲਵਾਈ ਜਾ ਸਕੇ

ਮਾਨਸਾ ਦੇ ਪਿੰਡਾਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ
ਸਰਕਾਰੀ ਹੁਕਮਾਂ ਦੀ ਅਨਦੇਖੀ, ਮਾਨਸਾ ਦੇ ਪਿੰਡਾਂ ਵਿੱਚ ਝੋਨੇ ਦੀ ਬਿਜਾਈ ਸ਼ੁਰੂ
ਇਸ ਨੂੰ ਲੈਕੇ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ। ਕਿ ਉਹ ਸਾਨੂੰ ਝੋਨੇ ਦੀ ਲਵਾਈ ਕਰਨ ਤੋਂ ਨਾ ਰੋਕਣ। ਸਗੋਂ ਕਿਸਾਨਾਂ ਨੂੰ ਆਪਣੀ ਮਰਜੀ ਅਨੁਸਾਰ ਝੋਨੇ ਦੀ ਲਵਾਈ ਕਰਨ ਦੀ ਛੋਟ ਦੇਣ। ਕਿਸਾਨਾਂ ਅਨੁਸਾਰ ਜੇਕਰ ਸਰਕਾਰ ਅਜਿਹਾ ਕਰਦੀ ਹੈ। ਤਾਂ ਇਸ ਨਾਲ ਕਿਸਾਨਾਂ ਦਾ ਵੱਡੇ ਪੱਧਰ ‘ਤੇ ਫਾਇਦਾ ਹੋਵੇਗਾ। ਤੇ ਫਸਲ ਦੀ ਵਿਕਰੀ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਵੀ ਕਿਸਾਨਾਂ ਨੂੰ ਰਾਹਤ ਮਿਲੇਗੀ।