ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਜਿਲ੍ਹੇ ਦੀਆਂ 100 ਤੋਂ ਵੱਧ ਪੰਚਾਇਤਾਂ ਨੇ ਰਾਸ਼ਟਰਪਤੀ ਨੂੰ ਭੇਜਣ ਲਈ ਮਤੇ ਪਾਸ ਕਰਕੇ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫ਼ਰ ਦੀ ਅਗਵਾਈ ਵਿੱਚ ਪੰਚਾਇਤਾਂ ਨੇ ਮਤੇ ਪਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਹੀਂ ਰਾਸ਼ਟਰਪਤੀ ਨੂੰ ਭੇਜਣ ਲਈ ਮੁਹਿੰਮ ਸ਼ੁਰੂ ਕੀਤੀ ਹੈ।
ਮਾਨਸਾ: ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਪੰਚਾਇਤਾਂ ਨੇ ਰਾਸ਼ਟਰਪਤੀ ਨੂੰ ਭੇਜਣ ਲਈ ਪਾਏ ਮਤੇ - ਪੰਚਾਇਤਾਂ ਨੇ ਰਾਸ਼ਟਰਪਤੀ ਨੂੰ ਭੇਜਣ ਲਈ ਪਾਏ ਮਤੇ
ਮਾਨਸਾ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਜਿਲ੍ਹੇ ਦੀਆਂ 100 ਤੋਂ ਵੱਧ ਪੰਚਾਇਤਾਂ ਨੇ ਰਾਸ਼ਟਰਪਤੀ ਨੂੰ ਭੇਜਣ ਲਈ ਮਤੇ ਪਾਸ ਕਰਕੇ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਚੇਅਰਮੈਨ ਬਿਕਰਮ ਮੋਫ਼ਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਆਰਡੀਨੈਂਸ ਦੇ ਵਿਰੋਧ 'ਚ ਪੰਚਾਇਤਾਂ ਨੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਰਡੀਨੈਂਸ ਰੱਦ ਕਰਵਾਉਣ ਲਈ ਪੰਚਾਇਤਾਂ ਨੇ ਆਗਾਜ਼ ਕਰ ਦਿੱਤਾ ਹੈ ਤੇ ਹੁਣ ਆਰਡੀਨੈਂਸ ਨੂੰ ਰੱਦ ਕਰਵਾਕੇ ਹੀ ਹਟਾਂਗੇ।
ਇੱਥੇ ਤੁਹਾਨੂੰ ਦੱਸ ਦਈਏ, ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਲਗਾਤਾਰ ਕਿਸਾਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਆਰਡੀਨੈਂਸਾਂ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਆਰਡੀਨੈਂਸਾਂ ਨੂੰ ਕਾਨੂੰਨ ਬਣਾ ਦਿੱਤਾ ਗਿਆ ਤਾਂ ਕਰਕੇ ਕਿਸਾਨਾਂ ਦਾ ਗੁੱਸਾ ਹੋਰ ਵੱਧ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਕਾਲੇ ਕਾਨੂੰਨ ਨੂੰ ਤੈਅ ਕਰਵਾਉਣ ਸਬੰਧੀ ਨਵੀਂ ਰਣਨੀਤੀ ਤਿਆਰ ਕਰ ਰਹੀਆਂ ਹਨ ਤਾਂ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।