ਪੰਜਾਬ

punjab

ETV Bharat / state

ਗੋਲ-ਗੱਪੇ ਖਾਣ ਗਈ ਕੁੜੀ ਨੇ ਸਕੂਲ ਖੁੱਲ੍ਹਣ 'ਤੇ ਸੁਣੋ ਕੀ ਕਿਹਾ - ਕੋਰੋਨਾ ਮਹਾਂਮਾਰੀ

ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹੇ ਜਾਣ ਨੂੰ ਲੈ ਕੇ ਲਏ ਗਏ ਇਸ ਫੈਸਲੇ ਦਾ ਮਾਪਿਆਂ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਕੋਲੋਂ ਇਹ ਅਪੀਲ ਵੀ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਕੂਲਾਂ ਦੇ ਵਿੱਚ ਪੂਰੀਆਂ ਸਾਵਧਾਨੀਆਂ ਵਰਤੀਆਂ ਜਾਣ।

ਸਕੂਲ ਖੋਲ੍ਹਣ ਦੇ ਆਦੇਸ਼ ਦਾ ਸਵਾਗਤ
ਸਕੂਲ ਖੋਲ੍ਹਣ ਦੇ ਆਦੇਸ਼ ਦਾ ਸਵਾਗਤ

By

Published : Jul 31, 2021, 2:31 PM IST

ਮਾਨਸਾ :ਕੋਰੋਨਾ ਮਹਾਂਮਾਰੀ ਦੇ ਕਾਰਨ ਸਰਕਾਰ ਵੱਲੋਂ ਬੰਦ ਕੀਤੇ ਗਏ ਸਕੂਲਾਂ ਨੂੰ ਸੋਮਵਾਰ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਹੁਣ ਸੋਮਵਾਰ ਤੋਂ ਸਾਰੀਆਂ ਕਲਾਸਾਂ ਦੇ ਬੱਚੇ ਸਕੂਲ ਜਾ ਸਕਣਗੇ। ਇਸ ਦੌਰਾਨ ਸਕੂਲ ਪ੍ਰਬੰਧਕਾਂ ਨੂੰ ਸਕੂਲ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹੇ ਜਾਣ ਨੂੰ ਲੈ ਕੇ ਲਏ ਗਏ ਇਸ ਫੈਸਲੇ ਦਾ ਮਾਪਿਆਂ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਕੋਲੋਂ ਇਹ ਅਪੀਲ ਵੀ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਕੂਲਾਂ ਦੇ ਵਿੱਚ ਪੂਰੀਆਂ ਸਾਵਧਾਨੀਆਂ ਵਰਤੀਆਂ ਜਾਣ।

ਸਕੂਲ ਖੋਲ੍ਹਣ ਦੇ ਆਦੇਸ਼ ਦਾ ਸਵਾਗਤ

ਇਸ ਬਾਰੇ ਵਿਦਿਆਰਥੀਆਂ ਨੇ ਕਿਹਾ ਕਿ ਸਕੂਲ ਖੋਲ੍ਹੇ ਜਾਣ 'ਤੇ ਖੁਸ਼ ਹਨ। ਉਨ੍ਹਾਂ ਨੂੰ ਬਹੁਤ ਖੁਸ਼ੀ ਹੈ, ਕਿਉਂਕਿ ਉਹ ਘਰਾਂ ਦੇ ਵਿੱਚ ਵਿਹਲੇ ਬੈਠੇ ਸਨ ਅਤੇ ਪੜ੍ਹਾਈ ਤੋਂ ਟੁੱਟ ਚੁੱਕੇ ਸਨ। ਵਿਦਿਆਰਥੀਆਂ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਆਖਿਆ ਕਿ ਉਹ ਸਕੂਲ ਵਿੱਚ ਚੰਗੀ ਤਰ੍ਹਾਂ ਪੜ੍ਹਾਈ ਕਰ ਸਕਣਗੇ। ਆਨਲਾਈਨ ਕਲਾਸ ਦੇ ਦੌਰਾਨ ਉਨ੍ਹਾਂ ਨੂੰ ਕਈ ਵਾਰ ਬੇਹਦ ਮੁਸ਼ਕਲ ਪੇਸ਼ ਆਉਂਦੀ ਸੀ, ਪਰ ਹੁਣ ਕਿਸੇ ਤਰ੍ਹਾਂ ਸਮੱਸਿਆ ਆਉਣ 'ਤੇ ਉਹ ਅਧਿਆਪਕ ਤੋਂ ਮਦਦ ਲੈ ਸਕਣਗੇ
ਇਹ ਵੀ ਪੜ੍ਹੋ :ਪੰਜਾਬ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ABOUT THE AUTHOR

...view details