ਮਾਨਸਾ: ਨਸ਼ੇ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਮਾਨਸਾ ਦੇ ਇੱਕ ਨੌਜਵਾਨ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਸ਼ਹਿਰ ਦੇ ਸਮੂਹ ਲੋਕਾਂ ਵੱਲੋਂ ਇਕੱਠੇ ਹੋ ਕੇ ਮਾਨਸਾ ਸ਼ਹਿਰ ਦੇ ਵਿੱਚ ਮਾਰਚ ਕਰ ਕੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਨੌਜਵਾਨ ਦੀ ਰਿਹਾਈ ਦੀ ਮੰਗ ਕੀਤੀ ਗਈ। ਓਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਨੌਜਵਾਨ ਨੇ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਸ਼ਹਿਰ ਦੇ ਵਿੱਚ ਘੁਮਾਇਆ ਸੀ, ਜਿਸ ਦੇ ਚਲਦਿਆਂ ਮਾਮਲਾ ਦਰਜ ਕਰਕੇ ਗਿਰਫ਼ਤਾਰ ਕੀਤਾ ਗਿਆ ਹੈ।
ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਝੋਟੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਲੋਕਾਂ ਨੇ ਰਿਹਾਈ ਲਈ ਖੋਲ੍ਹਿਆ ਮੋਰਚਾ - Parvinder Jhote news
ਮਾਨਸਾ ਪੁਲਿਸ ਨੇ ਸ਼ਹਿਰ ਦੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਨੂੰ ਗਿਰਫ਼ਤਾਰ ਕਰ ਲਿਆ ਹੈ। ਨੌਜਵਾਨ ਨੂੰ ਪੁਲਿਸ ਵੱਲੋਂ ਧੱਕੇ ਨਾਲ ਗ੍ਰਿਫਤਾਰ ਕਰਨ ਦੇ ਰੋਸ ਵਿੱਚ ਸ਼ਹਿਰ ਵਾਲਿਆਂ ਨੇ ਪੁਲਿਸ ਦਫਤਰ ਅੱਗੇ ਧਰਨਾ ਲਾਇਆ ਅਤੇ ਕਿਹਾ ਕਿ ਜਦ ਤਕ ਝੋਟੇ ਨੂੰ ਰਿਹਾ ਨਹੀਂ ਕੀਤਾ ਜਾਂਦਾ ਇਹ ਧਰਨਾ ਜਾਰੀ ਰਹੇਗਾ ਅਤੇ 21 ਜੁਲਾਈ ਨੂੰ ਵੱਡਾ ਇਕੱਠ ਹੋਵੇਗਾ।
ਨਸ਼ੇ ਖਿਲਾਫ ਆਵਾਜ਼ ਚੁੱਕਣ ਵਾਲਾ ਝੋਟਾ ਗ੍ਰਿਫ਼ਤਾਰ:ਪਰਵਿੰਦਰ ਸਿੰਘ ਝੋਟੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਾਨਸਾ ਸ਼ਹਿਰ ਦੇ ਵਿੱਚ ਰੋਸ ਮਾਰਚ ਕਰ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਨੌਜਵਾਨ ਨਸ਼ੇ ਦੇ ਖਿਲਾਫ ਮੁਹਿੰਮ ਚਲਾ ਰਿਹਾ ਹੈ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਫੜਕੇ ਪੁਲਿਸ ਦੇ ਹਵਾਲੇ ਕਰ ਰਿਹਾ ਸੀ, ਪਰ ਪੁਲਿਸ ਨੇ ਨਸ਼ੇ ਵਾਲੀਆਂ ਦੇ ਖਿਲਾਫ ਕਾਰਵਾਈ ਤੇ ਹੀ ਮਾਮਲਾ ਦਰਜ ਕਰਕੇ ਉਸਨੂੰ ਥਾਣੇ ਦੇ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਨੌਜਵਾਨ ਨੂੰ ਰਿਹਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਸ਼ਹਿਰ ਦੇ ਲੋਕ ਪ੍ਰਦਰਸ਼ਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਪਿਛਲੇ ਮਹੀਨੇ ਵੀ ਉਕਤ ਨੌਜਵਾਨ ਤੇ ਪੁਲਿਸ ਵਲੋਂ ਇੱਕ ਝੂਠਾ ਮਾਮਲਾ ਦਰਜ ਕਰ ਦਿੱਤਾ ਗਿਆ ਸੀ, ਪਰ ਲੋਕਾਂ ਦੇ ਵਿਰੋਧ ਤੋਂ ਬਾਅਦ ਉਕਤ ਨੌਜਵਾਨ ਨੂੰ ਪੁਲਿਸ ਨੇ ਰਿਹਾ ਕਰ ਦਿੱਤਾ ਸੀ। ਉਹਨਾਂ ਪੁਲਿਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਰਵਿੰਦਰ ਸਿੰਘ ਨੌਜਵਾਨ ਨਾ ਕੀਤਾ ਆਉਣ ਵਾਲੇ ਦਿਨਾਂ ਦੇ ਵਿੱਚ ਰੋਸ ਪ੍ਰਦਰਸ਼ਨ ਹੋਰ ਵੀ ਤੇਜ ਕੀਤੇ ਜਾਣਗੇ।
- ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਨ ਤੇਜ਼, 25 ਹਜ਼ਾਰ ਲੋਕ ਭੇਜੇ ਸੁਰੱਖਿਅਤ ਥਾਵਾਂ 'ਤੇ
- SGPC Help Farmer: ਹੜ੍ਹ ਪੀੜਤ ਕਿਸਾਨਾਂ ਲਈ ਐੱਸਜੀਪੀਸੀ ਦਾ ਅਹਿਮ ਉਪਰਾਲਾ, ਝੋਨੇ ਦੀ ਫਸਲ ਲਈ ਬੀਜੀ ਪਨੀਰੀ
- ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪਸ਼ੂਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਟੀਕਾਕਰਨ ਤੇਜ਼, 25 ਹਜ਼ਾਰ ਲੋਕ ਭੇਜੇ ਸੁਰੱਖਿਅਤ ਥਾਵਾਂ 'ਤੇ
ਪੁਲਿਸ ਅਧਿਕਾਰੀਆਂ ਨੇ ਜਾਂਚ ਦਾ ਦਿੱਤਾ ਭਰੋਸਾ :ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ 12 ਜੁਲਾਈ ਨੂੰ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਤੋਂ ਸਿਗਨੇਚਰ ਕੈਪਸੂਲ ਫੜੇ ਜਾਣ ਤੇ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਮੈਡੀਕਲ ਸਟੋਰ ਦੇ ਮਾਲਿਕ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਸ਼ਹਿਰ ਦੇ ਵਿੱਚ ਘੁਮਾਇਆ ਸੀ ਅਤੇ ਬਾਅਦ ਦੇ ਵਿੱਚ ਪੁਲਿਸ ਥਾਣੇ ਲੈ ਆਏ ਜਿਸ ਤਹਿਤ ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਿਕ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੇ ਦੋਸ਼ ਵਿੱਚ ਉਸ ਨੂੰ ਗਿਰਫ਼ਤਾਰ ਕੀਤਾ ਗਿਆ ਹੈ।