ਮਾਨਸਾ :ਪਟਵਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਮਾਨਸਾ ਡੀ.ਸੀ ਦਫ਼ਤਰ ਨੇੜੇ ਧਰਨਾ ਲਗਾ ਕੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸ ਦੇ ਚੱਲਦਿਆਂ ਅੱਜ ਧਰਨਾਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਸਰਕਾਰ ਨੂੰ ਖਾਲੀ ਪਈਆਂ ਪੋਸਟਾਂ ਨੂੰ ਜਲਦ ਭਰਿਆ ਜਾਣਾ ਚਾਹੀਦਾ ਹੈ ਅਤੇ ਪਟਵਾਰੀਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।