ਮਾਨਸਾ: ਦੇਸ਼ ਵਿੱਚ ਵਧ ਰਹੀਆਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਦੇ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਗੁੱਸਾ ਜਾਰੀ ਹੈ। ਅੱਜ ਮਾਨਸਾ ਵਿੱਚ ਪੈਟਰੋਲ 102.34 ਪੈਸੇ ਅਤੇ ਡੀਜ਼ਲ 91.85 ਰੁਪਏ ਹੈ।
ਪੈਟਰੋਲ ਪੰਪ ਉੱਤੇ ਪੈਟਰੋਲ ਡੀਜ਼ਲ ਲੈਣ ਆਏ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਦੋਂ ਕਿ ਕੌਮਾਂਤਰੀ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ।