ਪੰਜਾਬ

punjab

ETV Bharat / state

ਲੋਕਾਂ ਨੇ ਇਹਨਾਂ ਮੰਗਾਂ ਨੂੰ ਲੈ ਕੇ ਕੀਤਾ ਰੋਡ ਜਾਮ - ਫੂਡ ਸਪਲਾਈ ਵਿਭਾਗ

ਰਾਸ਼ਨ ਕਾਰਡ ਕੱਟਨ ਦੇ ਰੋਸ ਵਜੋਂ ਅੱਜ ਫਿਰ ਉਨ੍ਹਾਂ ਨੇ ਮਾਨਸਾ ਬਰਨਾਲਾ ਰੋਡ ਜਾਮ ਕੀਤਾ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ

ਲੋਕਾਂ ਨੇ ਇਹਨਾਂ ਮੰਗਾਂ ਨੂੰ ਲੈ ਕੇ ਰੋਡ ਕੀਤਾ ਜਾਮ
ਲੋਕਾਂ ਨੇ ਇਹਨਾਂ ਮੰਗਾਂ ਨੂੰ ਲੈ ਕੇ ਰੋਡ ਕੀਤਾ ਜਾਮ

By

Published : Aug 13, 2021, 5:24 PM IST

ਮਾਨਸਾ: ਗਰੀਬ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ’ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਅਤੇ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਦੁਬਾਰਾ ਬਹਾਲ ਕਰਵਾਉਣ ਦੇ ਲਈ ਨਗਰ ਪੰਚਾਇਤ ਜੋਗਾ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਨਾਲ ਲੈ ਕੇ ਮਾਨਸਾ ਬਰਨਾਲਾ ਰੋਡ ਜਾਮ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜੋ: ਪੰਜਾਬ ਦੇ ਇਸ ਸਰਕਾਰੀ ਸਕੂਲ ਦੀਆਂ 8 ਵਿਦਿਆਰਥਣਾਂ ਕੋਰੋਨਾ ਪੌਜ਼ੀਟਿਵ

ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਜੋਗਾ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਜੋਗਾ ਦੇ ਵਿਚ 250 ਦੇ ਕਰੀਬ ਜ਼ਰੂਰਤਮੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ਇਸ ਸਬੰਧੀ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਫੂਡ ਸਪਲਾਈ ਵਿਭਾਗ ਨੂੰ ਜਾਗਰੂਕ ਵੀ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੇ ਰਾਸ਼ਨ ਕਾਰਡ ਚਾਲੂ ਕਰ ਦਿੱਤੇ ਜਾਣਗੇ, ਪਰ ਚਾਲੂ ਨਹੀਂ ਕੀਤੇ ਗਏ ਜਿਸ ਕਾਰਨ ਉਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਵੀ ਧਰਨਾ ਲਾ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਪ੍ਰਸ਼ਾਸਨ ਨੇ ਫਿਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਰਾਸ਼ਨ ਕਾਰਡ ਚਾਲੂ ਕਰ ਦਿੱਤੇ ਜਾਣਗੇ।

ਲੋਕਾਂ ਨੇ ਇਹਨਾਂ ਮੰਗਾਂ ਨੂੰ ਲੈ ਕੇ ਕੀਤਾ ਰੋਡ ਜਾਮ

ਭਰੋਸੇ ਤੋਂ ਬਿਨਾਂ ਅਜੇ ਤੱਕ ਉਨ੍ਹਾਂ ਨੂੰ ਰਾਸ਼ਨ ਕਾਰਡ ਚਾਲੂ ਨਹੀਂ ਕੀਤੇ ਗਏ ਜਿਸ ਦੇ ਰੋਸ ਵਜੋਂ ਅੱਜ ਫਿਰ ਉਨ੍ਹਾਂ ਨੇ ਮਾਨਸਾ ਬਰਨਾਲਾ ਰੋਡ ਜਾਮ ਕੀਤਾ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਪਰਿਵਾਰਾਂ ਦੇ ਰਾਸ਼ਨ ਕਾਰਡ ਨਾ ਬਣਾਏ ਗਏ ਤਾਂ ਫੂਡ ਸਪਲਾਈ ਵਿਭਾਗ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਲਿਆ ਜਾਵੇਗਾ।

ਇਹ ਵੀ ਪੜੋ: 8ਵੀਂ ‘ਚ ਪੜ੍ਹਦੇ ਵਿਦਿਆਰਥੀ ਦੀ ਹੋਈ ਰੂਹ ਕੰਬਾਓ ਮੌਤ !

ABOUT THE AUTHOR

...view details