ਮਾਨਸਾ: ਜਿਲ੍ਹੇ ਦੇ ਪਿੰਡ ਭੈਣੀਬਾਘਾ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚੋਂ ਰੈਗੂਲਰ ਸਟਾਫ ਦੀ ਬਦਲੀ ਕੀਤੀ ਜਾ ਰਹੀ ਹੈ। ਜਿਸ ਦੇ ਖਿਲਾਫ ਪਿੰਡ ਵਾਸੀਆਂ ਅਤੇ ਮੈਡੀਕਲ ਸਟਾਫ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਅਤੇ ਸਟਾਫ ਨੇ ਮੰਗ ਕੀਤੀ ਹੈ ਕਿ ਸਰਕਾਰ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਰੈਗੂਲਰ ਸਟਾਫ ਦੀ ਭਰਤੀ ਹੀ ਕਰੇ ਤਾਂ ਜੋ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਬਚਾਇਆ ਜਾ ਸਕੇ।
ਪਿੰਡ ਭੈਣੀਬਾਘਾ ਦੇ ਪ੍ਰਾਇਮਰੀ ਹੈਲਥ ਸੈਂਟਰ ਦੇ ਸਟਾਫ ਦੀ ਬਦਲੀ ਕਰਨ ਦੇ ਵਿਰੋਧ 'ਚ ਆਏ 14 ਪਿੰਡਾਂ ਦੇ ਲੋਕ - primary health center news
ਭੈਣੀਬਾਘਾ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਮੈਡੀਕਲ ਸਟਾਫ ਦੀ ਬਦਲੀ ਕੀਤੀ ਜਾ ਰਹੀ ਹੈ। ਪਿੰਡ ਵਾਸੀ ਇਸ ਤੋਂ ਬਿਲਕੁਲ ਵੀ ਖੁਸ਼ ਨਹੀਂ ਹਨ ਜਿਸ ਕਰਕੇ ਉਹ ਇਸ ਫੈਸਲੇ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
11 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ:ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਦੇ ਨਾਂ 'ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਤੈਨਾਤ ਰੈਗੂਲਰ ਸਟਾਫ ਨੂੰ ਬਦਲ ਕੇ ਇੱਥੇ ਕੱਚੇ ਕਾਮਿਆਂ ਨੂੰ ਭਰਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਪ੍ਰਾਇਮਰੀ ਹੈਲਥ ਸੈਂਟਰ ਤੋਂ ਆਸ ਪਾਸ ਦੇ 11 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਦੀਆਂ ਹਨ। ਸਰਕਾਰ ਦੇ ਇਸ ਫ਼ੈਸਲੇ ਨਾਲ ਇਹਨਾਂ ਪਿੰਡਾਂ ਨੂੰ ਸਿਹਤ ਸਹੂਲਤਾਂ ਪੱਖੋਂ ਨੁਕਸਾਨ ਹੋਵੇਗਾ। ਉਹਨਾਂ ਮੰਗ ਕੀਤੀ ਹੈ ਕਿ ਸਰਕਾਰ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਰੈਗੂਲਰ ਸਟਾਫ ਦੀ ਤੈਨਾਤੀ ਹੀ ਕਰੇ ਤਾਂ ਜੋ ਇਨ੍ਹਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹਨਾ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਜੁੜਿਆ ਹੋਇਆ ਹੈ।
ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਨਾਂ ਹੋਵੇ ਬਦਲਾਵ:ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਬਣਾ ਕੇ ਜਿੱਥੇ ਡਾਕਟਰ ਦੀ ਜਗ੍ਹਾਂ ਖਾਲੀ ਕਰ ਰਹੀ ਹੈ। ਉਥੇ ਹੀ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਮੁਹੱਲਾ ਕਲੀਨਿਕ ਵਿੱਚ ਲੋਕਾਂ ਨੂੰ ਸੁਵਿਧਾਵਾਂ ਨਹੀਂ ਮਿਲਣਗੀਆਂ ਜੋ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਪਹਿਲਾਂ ਮਿਲਦੀਆਂ ਸਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਤਾਇਨਾਤ ਡਾਕਟਰਾਂ ਨੂੰ ਇਨ੍ਹਾਂ ਥਾਵਾਂ 'ਤੇ ਹੀ ਰੱਖਿਆ ਜਾਵੇ। ਜੇਕਰ ਸਰਕਾਰ ਨੇ ਬਦਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਵੱਲੋਂ ਅਤੇ ਆਲੇ-ਦੁਆਲੇ ਦੇ ਪਿੰਡਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ।