ਮਾਨਸਾ:ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੂੰ ਸਿਹਤ ਸਹੂਲਤਾਂ (Health facilities) ਦਿੱਤੀਆਂ ਜਾਣਗੀਆਂ, ਪਰ ਆਮ ਆਦਮੀ ਪਾਰਟੀ (Aam Aadmi Party) ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਜਿਸ ਦੀਆਂ ਤਾਜ਼ਾ ਤਸਵੀਰਾਂ ਮਾਨਸਾ ਦੇ ਪਿੰਡ ਭੰਮੇ ਕਲਾਂ (Bhamme Kalan village of Mansa) ਤੋਂ ਸਾਹਮਣੇ ਆਈਆਂ ਹਨ। ਜਿੱਥੇ ਸਾਰੇ ਸਿਹਤ ਕੇਂਦਰਾਂ (Health Centers) ਨੂੰ ਪਿਛਲੇ ਕਾਫ਼ੀ ਸਮੇਂ ਤੋਂ ਤਾਲੇ ਲੱਗੇ ਹੋਏ ਹਨ।
ਦਰਅਸਲ ਪਿੰਡ ਭੰਮੇ ਕਲਾਂ (Bhamme Kalan village) 'ਚ ਬਣੇ ਸਭ ਤੋਂ ਵੱਧ ਹਿੱਤ ਕੇਂਦਰ 'ਚ ਪਿਛਲੇ ਕਾਫ਼ੀ ਸਮੇਂ ਤੋਂ ਡਾਕਟਰਾਂ ਦੀ ਘਾਟ ਕਾਰਨ ਸਬ ਸੈਂਟਰ ਖੁਦ ਹੀ ਬੀਮਾਰ ਦਿਖਾਈ ਦੇ ਰਿਹਾ ਹੈ। ਜਿਸ ਕਾਰਨ 5 ਪਿੰਡਾਂ ਦੇ ਲੋਕ ਸਿਹਤ ਸਹੂਲਤਾਂ ਮਿਲਣ ਤੋਂ ਪ੍ਰੇਸ਼ਾਨ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਡਾਕਟਰ ਨਾ ਹੋਣ ‘ਤੇ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਮੁੱਦਿਆਂ (Health facilities and education issues) ਨੂੰ ਮੁੱਖ ਰੱਖ ਕੇ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਲਗਾਤਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ।