ਮਾਨਸਾ :ਦੇਸ਼ 'ਚ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ 'ਚ ਵਾਧਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੌਮਾਂਤਰੀ ਬਾਜ਼ਾਰ 'ਚ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ।
ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਹੋ ਰਿਹਾ ਹੈ। ਭਾਰਤੀ ਤੇਲ ਕੰਪਨੀਆਂ (Indian oil companies) ਨੇ ਅੱਜ 8 ਅਕਤੂਬਰ ਨੂੰ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਆਮ ਲੋਕ ਹੋਏ ਪਰੇਸ਼ਾਨ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਣ ਦੇ ਚਲਦੇ ਭਾਰਤ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੇ ਰੇਟ ਵੱਧ ਰਹੇ (Petrol and diesel rates increase) ਹਨ। ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਹੀ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਇੱਕ ਨਵੇਂ ਰਿਕਾਰਡ ਉੱਤੇ ਪਹੁੰਚ ਗਈਆਂ ਹਨ। ਇਸ ਦਾ ਅਸਰ ਪੰਜਾਬ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟਾਂ 'ਚ ਅੱਜ ਮੁੜ ਵਾਧਾ ਹੋਣ ਨਾਲ ਮਾਨਸਾ ਜ਼ਿਲ੍ਹੇ 'ਚ 30 ਪੈਸੇ ਦੇ ਵਾਧੇ ਨਾਲ ਪੈਟਰੋਲ ਦੀ ਕੀਮਤ 104 ਰੁਪਏ ਪ੍ਰਤੀ ਲੀਟਰ ਅਤੇ 35 ਪੈਸੇ ਦੇ ਵਾਧੇ ਦੇ ਨਾਲ ਡੀਜ਼ਲ ਦੀ ਕੀਮਤ 94 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਆਮ ਲੋਕਾਂ ਲਗਾਤਾਰ ਕੇਂਦਰ ਸਰਾਕਰ ਕੋਲੋਂ ਤੇਲ ਦੀਆਂ ਕੀਮਤਾਂ 'ਚ ਕਟੌਤੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਆਮ ਵਿਅਕਤੀ ਜੋ ਰੋਜ਼ਾਨਾ 300 ਰੁਪਏ ਦਿਹਾੜੀ ਕਮਾਉਂਦਾ ਹੈ, ਉਸ ਦੇ ਲਈ ਪੈਟਰੋਲ -ਡੀਜ਼ਲ ਅਤੇ ਲਗਾਤਾਰ ਰਸੋਈ ਗੈਸ ਦੇ ਵੱਧ ਰਹੇ ਰੇਟ ਕਾਰਨ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਰਿਹਾ ਹੈ। ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਲਈ ਵੀ ਮਹਿੰਗਾ ਡੀਜ਼ਲ ਪਰੇਸ਼ਾਨੀ ਦਾ ਸਬਬ ਬਣ ਰਿਹਾ ਹੈ। ਲੋਕਾਂ ਨੇ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਘੱਟ ਕਰਨ ਤੇ ਮਹਿੰਗਾਈ ਦਰ ਘਟਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ :ਨਵਜੋਤ ਸਿੰਘ ਸਿੱਧੂ ਸਮੇਤ 22 ਲੋਕਾਂ ਨੂੰ ਲਖੀਮਪੁਰ ਜਾਣ ਦੀ ਮਿਲੀ ਇਜਾਜ਼ਤ