ਮਾਨਸਾ: ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਘੱਟ ਹਨ ਪਰ ਸੂਬੇ ਵਿੱਚ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਜਿਸ ਦਾ ਅਸਰ ਲੋਕਾਂ ਦੀ ਜੇਬਾਂ ’ਤੇ ਪੈ ਰਿਹਾ ਹੈ। ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਆਮ ਜਨਤਾ ਵੱਲੋਂ ਵੀ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜ਼ਿਲ੍ਹੇ ’ਚ ਵੀ ਲੋਕਾਂ ਨੂੰ ਮਹਿੰਗਾਈ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਲਗਤਾਰਾ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦਾ ਅਸਰ ਆਮ ਜਨਤਾ ਤੇ ਪੈ ਰਿਹਾ ਹੈ।