ਪੰਜਾਬ

punjab

ETV Bharat / state

Demonstration against Sewerage Board officials: ਸੀਵਰੇਜ ਦੇ ਗੰਦੇ ਪਾਣੀ ਤੋਂ ਪਰੇਸ਼ਾਨ ਹੋਏ ਲੋਕ, ਪ੍ਰਦਰਸ਼ਨ ਦੌਰਾਨ ਘੇਰੇ ਸੀਵਰੇਜ ਬੋਰਡ ਦੇ ਅਧਿਕਾਰੀ - SDO of Sewerage Board

ਮਾਨਸਾ ਸ਼ਹਿਰ ਵਿੱਚ ਸੀਵਰੇਜ ਦੇ ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ (Officers of the Sewerage Board) ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੀ ਅਣਗਹਿਲੀ ਕਰਕੇ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਦਾਖਿਲ ਹੋ ਰਿਹਾ ਅਤੇ ਹਰ ਸਮੇਂ ਸੜਕ ਉੱਤੇ ਵੀ ਇਹ ਗੰਗਾ ਪਾਣੀ ਖੜ੍ਹਾ ਰਹਿੰਦਾ ਹੈ।

Demonstration against Sewerage Board officials
ਸੀਵਰੇਜ ਦੇ ਗੰਦੇ ਪਾਣੀ ਤੋਂ ਪਰੇਸ਼ਾਨ ਹੋਏ ਲੋਕ

By ETV Bharat Punjabi Team

Published : Oct 25, 2023, 4:40 PM IST

Updated : Oct 25, 2023, 7:38 PM IST

ਸੀਵਰੇਜ ਬੋਰਡ ਦੇ ਅਧਿਕਾਰੀਆਂ ਦਾ ਘਿਰਾਓ

ਮਾਨਸਾ: ਸੀਵਰੇਜ ਦੀ ਸਮੱਸਿਆ ਕਾਰਨ ਪਾਣੀ ਨਾਲ ਭਰੀ ਰੋਡ ਦੇ ਕਿਨਾਰੇ ਮਾਨਸਾ ਸੀਵਰੇਜ ਬੋਰਡ (Mansa Sewerage Board) ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਸ਼ਹਿਰ ਵਾਸੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਸੀਵਰੇਜ ਦੇ ਪਾਣੀ ਨੂੰ ਕੱਢਣ ਦੀ ਮੰਗ ਕੀਤੀ ਗਈ। ਉੱਧਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਦੋ ਟੁੱਕ ਜਵਾਬ ਦੇ ਦਿੱਤਾ ਕਿ ਉਹਨਾਂ ਕੋਲ ਸੀਵਰੇਜ ਦੇ ਪਾਣੀ ਨੂੰ ਕੱਢਣ ਦਾ ਕੋਈ ਹੱਲ ਨਹੀਂ ਅਤੇ ਇਹ ਸਮੱਸਿਆ ਜਿਉਂ ਦੀ ਤਿਉਂ ਹੀ ਰਹੇਗੀ।

ਸੀਵਰੇਜ ਦੇ ਪਾਣੀ ਨੂੰ ਤੁਰੰਤ ਕੱਢਣ ਦੀ ਮੰਗ: ਦੱਸ ਦਈਏ ਮਾਨਸਾ ਦੇ ਚਕੇਰੀਆਂ ਰੋਡ ਉੱਪਰ ਪਿਛਲੇ ਕਈ ਦਿਨਾਂ ਤੋਂ ਭਰੇ ਸੀਵਰੇਜ ਦੇ ਪਾਣੀ ਕਾਰਨ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰੋਡ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਮੰਦਿਰ ਅਤੇ ਲੜਕੀਆਂ ਦਾ ਕਾਲਜ ਵੀ ਮੌਜੂਦ ਹੈ ਪਰ ਸ਼ਹਿਰ ਦਾ ਕੋਈ ਵੀ ਨੁਮਾਇੰਦਾ ਇਸ ਸੀਵਰੇਜ ਦੇ ਪਾਣੀ ਦਾ ਹੱਲ (Sewage water solution) ਕਰਨ ਦੇ ਲਈ ਤਿਆਰ ਨਹੀਂ, ਜਿਸ ਕਾਰਨ ਮਾਨਸਾ ਸ਼ਹਿਰ ਦੇ ਲੋਕਾਂ ਵੱਲੋਂ ਸੀਵਰੇਜ ਪਾਣੀ ਨਾਲ ਭਰੀ ਸੜਕ ਤੋਂ ਪਾਣੀ ਕੱਢਣ ਦੇ ਲਈ ਰੋਡ ਨੂੰ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੌਕੇ ਉੱਤੇ ਪਹੁੰਚੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਸ਼ਹਿਰਵਾਸੀਆਂ ਵੱਲੋਂ ਨਾਅਰੇਬਾਜੀ ਕੀਤੀ ਗਈ ਅਤੇ ਸੀਵਰੇਜ ਦੇ ਪਾਣੀ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ ਗਈ।

ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਸ਼ਹਿਰ ਦਾ ਕੋਈ ਵੀ ਅਧਿਕਾਰੀ ਜਾਂ ਨੁਮਾਇੰਦਾ ਇਸ ਦਾ ਹੱਲ ਕਰਨ ਦੇ ਲਈ ਤਿਆਰ ਨਹੀਂ, ਉਹਨਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਬਾਣਾਂਵਾਲੀ ਵਿੱਚ ਲੱਗਣ ਵਾਲੇ ਥਰਮਲ ਪਲਾਂਟ ਦੇ ਨਾਲ ਵੀ ਮਾਨਸਾ ਸ਼ਹਿਰ ਦੇ ਸੀਵਰੇਜ ਦਾ ਪਾਣੀ ਥਰਮਲ ਵਿੱਚ ਲਿਜਾਉਣ ਦਾ ਇੱਕ ਸਮਝੌਤਾ ਹੋਇਆ ਸੀ ਪਰ ਉਸ ਸਮਝੌਤੇ ਅਨੂਸਾਰ ਅੱਜ ਵੀ ਸੀਵਰੇਜ ਦੇ ਪਾਣੀ ਦਾ ਕੋਈ ਹੱਲ ਨਹੀਂ ਹੋ ਰਿਹਾ, ਜਿਸ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਜਲਦ ਹੀ ਇਸ ਸੀਵਰੇਜ ਦੇ ਪਾਣੀ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸ਼ਹਿਰ ਵਾਸੀਆਂ ਵੱਲੋ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।

ਅਧਿਕਾਰਆਂ ਨੇ ਦਿੱਤਾ ਜਵਾਬ: ਸੀਵਰੇਜ ਬੋਰਡ ਦੇ ਐੱਸਡੀਓ (SDO of Sewerage Board) ਨੇ ਧਰਨਾਕਾਰੀਆਂ ਨੂੰ ਦੋ ਟੁੱਕ ਜਵਾਬ ਦਿੰਦੇ ਹੋਏ ਕਿਹਾ ਕਿ ਉਹਨਾਂ ਕੋਲ ਸੀਵਰੇਜ ਦੇ ਪਾਣੀ ਨੂੰ ਕੱਢਣ ਦਾ ਕੋਈ ਵੀ ਹੱਲ ਨਹੀਂ। ਉਹਨਾਂ ਕਿਹਾ ਕਿ ਪਹਿਲਾਂ ਸੀਵਰੇਜ ਦਾ ਪਾਣੀ ਕਿਸਾਨਾਂ ਨੂੰ ਸਿੰਚਾਈ ਦੇ ਲਈ ਦਿੱਤਾ ਜਾਂਦਾ ਸੀ ਪਰ ਹੁਣ ਕਿਸਾਨਾਂ ਨੂੰ ਪਾਣੀ ਦੀ ਲੋੜ ਨਹੀਂ, ਜਿਸ ਕਾਰਨ ਸ਼ਹਿਰ ਦੇ ਬਹੁਤ ਸਾਰੇ ਹਿੱਸਿਆਂ ਦੇ ਵਿੱਚ ਸੀਵਰੇਜ ਦਾ ਪਾਣੀ ਖੜ੍ਹਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਅਤੇ ਸਰਕਾਰ ਨੂੰ ਵੀ ਲਿਖਤੀ ਰੂਪ ਦੇ ਵਿੱਚ ਭੇਜਿਆ ਹੋਇਆ ਹੈ ਪਰ ਜਦੋਂ ਤੱਕ ਇਸ ਪਾਣੀ ਨੂੰ ਬਾਹਰ ਲਿਜਾਉਣ ਦਾ ਕੋਈ ਹੱਲ ਨਹੀਂ ਹੁੰਦਾ ਸਮੱਸਿਆ ਇਸੇ ਤਰ੍ਹਾਂ ਜਾਰੀ ਰਹੇਗੀ।


Last Updated : Oct 25, 2023, 7:38 PM IST

ABOUT THE AUTHOR

...view details