ਮਾਨਸਾ: ਸ਼ਹਿਰ ਵਾਸੀਆਂ ਨੇ ਪੰਜਾਬ ਪੁਲਿਸ ਵੱਲੋਂ ਕੱਢੇ ਗਏ ਫਲੈਗ ਮਾਰਚ ਦੌਰਾਨ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ। ਸ਼ਹਿਰ ਵਾਸੀਆਂ ਮੁਤਾਬਕ ਉਹ ਪੁਲਿਸ ਮੁਲਾਜ਼ਮ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਇਸ ਲਈ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਹੈ।
ਫਲੈਗ ਮਾਰਚ ਕਰ ਰਹੀ ਮਾਨਸਾ ਪੁਲਿਸ ਦਾ ਸ਼ਹਿਰ ਵਾਸੀਆਂ ਨੇ ਫੁੱਲਾਂ ਨਾਲ ਕੀਤਾ ਸਵਾਗਤ
ਮਾਨਸਾ ਵਾਸੀਆਂ ਨੇ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਹੈ। ਇਸ ਦੇ ਲਈ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਸਾਰੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਹੈ।
ਮਾਨਸਾ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਦੇ ਲਈ ਪੁਲਿਸ ਅਧਿਕਾਰੀਆਂ ਨੇ ਧੰਨਵਾਦ ਕੀਤਾ ਹੈ। ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਨਿਭਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਾਸੀਆਂ ਨੇ ਆਪਣੀ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਪੁਲਿਸ ਦਾ ਫੁੱਲਾਂ ਨਾਲ ਸਨਮਾਨ ਕੀਤਾ ਹੈ, ਜਿਸ ਦੇ ਲਈ ਉਹ ਸਾਰੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹਨ।
ਜ਼ਿਕਰਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ। ਹੁਣ ਤੱਕ ਭਾਰਤ 'ਚ 11000 ਦੇ ਲਗਭਗ ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਵਾਇਰਸ ਦੇ ਚਲਦੇ ਸਰਕਾਰ ਨੇ ਦੇਸ਼ 'ਚ ਲੌਕਡਾਊਨ ਕੀਤਾ ਹੋਇਆ ਹੈ, ਤਾਂ ਜੋ ਦੋਸ਼ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ।