ਮਾਨਸਾ: ਕਸਬਾ ਭੀਖੀ ਦੇ ਬੁਢਲਾਡਾ ਰੋਡ (Budhlada Road of Kasaba Bhikhi) ‘ਤੇ ਫਰਵਾਹੀ ਵਾਲੇ ਨਹਿਰੀ ਪੁਲ ਦੇ ਨੇੜੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ (A person died in a road accident) ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਘੇਰ ਸਿੰਘ ਵਜੋਂ ਹੋਈ ਹੈ। ਜੋ ਕਿ ਪਿੰਡ ਗੁੜਥੜੀ (Village Guthadi) ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਘਰੇਲੂ ਕੰਮ ਦੇ ਲਈ ਪਿੰਡ ਗੁਰਨੇ ਕਲਾਂ (Village Gurne Kalan) ਗਿਆ ਸੀ, ਪਰ ਰਸਤੇ ਵਿੱਚ ਆਉਦੇ ਹੋਏ ਇੱਕ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਪਿਛੋਂ ਟੱਕਰ ਮਾਰ ਦਿੱਤੀ। ਇਸ ਦੌਰਾਨ ਬਘੇਲ ਸਿੰਘ ਦੀ ਮੌਕੇ ‘ਤੇ ਹੀ ਮੌਤ (died) ਹੋ ਗਈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਸ਼ਾਮ ਕਰੀਬ 5 ਵਜੇ ਵਾਪਰਿਆਂ ਹੈ।
ਬਘੇਲ ਸਿੰਘ ਦੀ ਮੌਤ (died) ਦਾ ਪਤਾ ਚਲਦਿਆਂ ਹੀ ਪਿੰਡ ਵਾਸੀਆਂ ਨੇ ਰੋਸ ਵਜੋਂ ਬੁਢਲਾਡਾ ਮਾਰਗ ਨੂੰ ਜਾਮ ਕਰਕੇ ਧਰਨਾ ਪ੍ਰਦਰਸ਼ਨ (Demonstration) ਸ਼ੁਰੂ ਕਰ ਦਿੱਤਾ। ਇਸ ਮੌਕੇ ਪਿੰਡ ਵਾਸੀਆ ਪੁਲਿਸ (Police) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਪਰਿਵਾਰ ਨੇ ਦੱਸਿਆ ਕਿ ਹਾਦਸੇ ਦੇ 4 ਘੰਟੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਦਾ ਕੋਈ ਮੁਲਾਜ਼ਮ ਹਾਦਸੇ ਵਾਲੀ ਥਾਂ ‘ਤੇ ਨਹੀਂ ਪਹੁੰਚਿਆਂ।