ਮਾਨਸਾ:ਸਿੱਧੂ ਮੂਸੇਵਾਲਾ ਕੇਸ (Sidhu Musewala case) ਨੂੰ ਸੀ.ਬੀ.ਆਈ. ਨੂੰ ਸੌਂਪਣ ਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ (Petition filed in the Supreme Court) ਕੀਤੀ ਗਈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ (Leaders of Bharatiya Janata Party Punjab) ਅਤੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਵਿੱਚ ਮਾਨਸਾ ਦੇ ਸਰਦੂਲਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ (Bharatiya Janata Party candidate from Sardulgarh) ਜਗਜੀਤ ਸਿੰਘ ਮਿਲਖਾ ਨੇ ਇੱਕ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਸਿੱਧੂ ਮੂਸੇਵਾਲਾ ਕੇਸ ਨੂੰ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਗਈ ਹੈ।
ਜਗਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਸੁਪਰੀਮ ਕੋਰਟ (Supreme Court) ਦੇ ਵਕੀਲਾਂ ਸਾਰਥਕ ਚਤੁਰਵੇਦੀ, ਨਮਿਤ ਸਕਸੈਨਾ ਅਤੇ ਸ਼ੁਭਮ ਜੈਸਵਾਲ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਹੈ, ਜਿਸ ’ਤੇ ਭਾਰਤ ਦੀ ਸੁਪਰੀਮ ਕੋਰਟ (Supreme Court) ਨੂੰ ਨੋਟਿਸ ਲੈਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਿੱਚ ਲਗਾਤਾਰ ਫੇਲ੍ਹ ਸਾਬਿਤ ਹੋ ਰਹੀ ਹੈ।
ਜਗਜੀਤ ਸਿੰਘ ਦੀ ਜਨਹਿੱਤ ਪਟੀਸ਼ਨ ਨੇ ਸਿੱਧੂ ਮੂਸੇਵਾਲਾ ਦੇ ਦਰਦਨਾਕ ਕਤਲ ਨੂੰ ਲੈ ਕੇ ਪੰਜਾਬ ਸਰਕਾਰ (Government of Punjab) 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਦੱਸਿਆ ਗਿਆ ਹੈ ਕਿ ਇੱਕ ਦਿਨ ਪਹਿਲਾਂ ਮੂਸੇਵਾਲਾ ਦੀ ਸੁਰੱਖਿਆ ਹਟਾ ਕੇ ਇਸ ਦਾ ਪ੍ਰਚਾਰ ਕੀਤਾ ਗਿਆ ਸੀ, ਜਿਸ ਤੋਂ ਤੁਰੰਤ ਬਾਅਦ ਮੂਸੇਵਾਲਾ ਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਗਿਆ, ਜਗਜੀਤ ਸਿੰਘ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਇਸ ਦੀ ਜਾਂਚ ਪੰਜਾਬ ਪੁਲਿਸ ਤੋਂ ਹਟਾ ਕੇ ਸੀਬੀਆਈ ਨੂੰ ਸੌਂਪੀ ਜਾਵੇ।