ਪੰਜਾਬ

punjab

ETV Bharat / state

ਗੰਦਲੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਸੰਸਥਾ ਨੇ ਨੰਗਲ ਕਲਾਂ 'ਚ ਲਗਾਏ ਪੌਦੇ - Plants planted

ਵਾਤਾਵਰਨ ਦੀ ਸ਼ੁੱਧਤਾ ਅਤੇ ਘੱਟ ਰਹੀ ਆਕਸੀਜਨ ਤੋਂ ਚਿੰਤਤ ਮਾਨਵਤਾ ਭਲਾਈ ਸੇਵਾ ਸੰਸਥਾ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਸਹਿਯੋਗ ਦੇ ਨਾਲ ਮਾਨਸਾ ਦੇ ਵੱਖ-ਵੱਖ ਪਿੰਡਾਂ ਚੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅੱਜ ਪਿੰਡ ਨੰਗਲ ਕਲਾਂ ਵਿੱਚ ਸੰਸਥਾ ਵੱਲੋਂ ਪੌਦੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲਈ ਗਈ।

ਫ਼ੋਟੋ
ਫ਼ੋਟੋ

By

Published : May 5, 2021, 1:23 PM IST

ਮਾਨਸਾ: ਵਾਤਾਵਰਨ ਦੀ ਸ਼ੁੱਧਤਾ ਅਤੇ ਘੱਟ ਰਹੀ ਆਕਸੀਜਨ ਤੋਂ ਚਿੰਤਤ ਮਾਨਵਤਾ ਭਲਾਈ ਸੇਵਾ ਸੰਸਥਾ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਸਹਿਯੋਗ ਦੇ ਨਾਲ ਮਾਨਸਾ ਦੇ ਵੱਖ-ਵੱਖ ਪਿੰਡਾਂ ਚੋਂ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅੱਜ ਪਿੰਡ ਨੰਗਲ ਕਲਾਂ ਵਿੱਚ ਸੰਸਥਾ ਵੱਲੋਂ ਪੌਦੇ ਲਗਾਏ ਗਏ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲਈ ਗਈ।

ਵੇਖੋ ਵੀਡੀਓ

ਸੰਸਥਾ ਦੇ ਸਰਪ੍ਰਸਤ ਬੀਰਬਲ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਕਿ ਹਰ ਇਨਸਾਨ ਨੂੰ ਪੌਦੇ ਲਗਾਵੇ। ਉਨ੍ਹਾਂ ਕਿਹਾ ਕਿ ਅੱਜ ਵਾਤਾਵਰਣ ਦੀ ਸ਼ੁੱਧਤਾ ਅਤੇ ਘਟ ਰਹੀ ਆਕਸੀਜਨ ਨੂੰ ਲੈ ਕੇ ਹਰ ਇਨਸਾਨ ਨੂੰ 10-10 ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਤਾਂ ਕਿ ਅਸੀਂ ਵਾਤਾਵਰਣ ਨੂੰ ਹਰਿਆ-ਭਰਿਆ ਬਣਾ ਸਕੀਏ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਪਿੰਡ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ।

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਸੀਈਓ ਵਿਕਾਸ ਸ਼ਰਮਾ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਿਟਡ ਵੱਲੋਂ ਪੌਦੇ ਲਗਾਉਣ ਦੀ ਵੱਡੇ ਪੱਧਰ ਉੱਤੇ ਮੁਹਿੰਮ ਚਲਾਈ ਗਈ ਹੈ ਅਤੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਗਿਨੀਜ਼ ਬੁੱਕ ਵਿੱਚ ਨਾਮ ਦਰਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪੌਦੇ ਲਗਾਉਣ ਦੀ ਮੁਹਿੰਮ ਮਾਨਸਾ ਜ਼ਿਲ੍ਹੇ ਵਿੱਚ ਚਲਾਈ ਗਈ ਹੈ ਤਾਂ ਕੋਰੋਨਾ ਕਾਰਨ ਘੱਟ ਰਹੀ ਆਕਸੀਜਨ ਅਤੇ ਗੰਦਲੇ ਹੋ ਰਹੇ ਵਾਤਾਵਰਣ ਨੂੰ ਸੁੱਧ ਬਣਾਇਆ ਜਾ ਸਕੇ।

ABOUT THE AUTHOR

...view details