ਪੰਜਾਬ

punjab

ETV Bharat / state

ਅੰਨ੍ਹੇਵਾਹ ਕਤਲ ਮਾਮਲਾ: ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਰ ਸਮੇਤ ਕੀਤਾ ਕਾਬੂ - ਵਾਰਦਾਤ ਵਿੱਚ ਵਰਤੀ ਕਾਰ ਸਮੇਤ ਗ੍ਰਿਫ਼ਤਾਰ ਕੀਤਾ

ਮਾਨਸਾ ਦੇ ਹਲਕਾ ਸਰਦੂਲਗੜ੍ਹ ਪੁਲਿਸ ਨੇ ਅੰਨ੍ਹੇਵਾਹ ਕਤਲ ਦੇ ਮਾਮਲੇ ਨੂੰ ਸੁਲਝਾਉਂਦਿਆ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਚ ਇੱਕ ਵਿਅਕਤੀ ਦੇ ਮ੍ਰਿਤਕ ਨੌਜਵਾਨ ਦੀ ਮਾਂ ਦੇ ਨਾਲ ਨਾਜਾਇਜ਼ ਸਬੰਧ ਸੀ ਜਿਸਨੇ ਆਪਣੇ ਦੋਸਤ ਦੇ ਨਾਲ ਮਿਲ ਕੇ ਇਸ ਮਾਮਲੇ ਨੂੰ ਅੰਜਾਮ ਦਿੱਤਾ ਹੈ।

ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਰ ਸਮੇਤ ਕੀਤਾ ਕਾਬੂ
ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਰ ਸਮੇਤ ਕੀਤਾ ਕਾਬੂ

By

Published : Jul 1, 2022, 11:24 AM IST

ਮਾਨਸਾ: ਜ਼ਿਲ੍ਹੇ ਦੇ ਪਿੰਡ ਲੋਹਗੜ੍ਹ ਵਿਖੇ 6 ਜੂਨ ਵਾਲੇ ਦਿਨ ਸੂਏ ਦੇ ਚੱਲਦੇ ਪਾਣੀ ਵਿੱਚੋਂ ਇੱਕ 25-26 ਸਾਲ ਦੇ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਨੂੰ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਚ ਜਾਂਚ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਦੀ ਮਾਂ ਆਪਣੇ ਪਤੀ ਦੀ ਮੌਤ ਤੋਂ ਬਾਅਦ ਗੁਰਪ੍ਰੀਤ ਨਾਂ ਦੇ ਵਿਅਕਤੀ ਕੋਲ ਰਹਿ ਰਹੀ ਸੀ ਅਤੇ ਮ੍ਰਿਤਕ ਨੌਜਵਾਨ ਗੁਰਪ੍ਰੀਤ ਕੋਲੋਂ ਪੈਸਿਆਂ ਦੀ ਮੰਗ ਕਰਦਾ ਸੀ ਜਿਸ ਤੋਂ ਗੁੱਸੇ ਚ ਆ ਕੇ ਗੁਰਪ੍ਰੀਤ ਨੇ ਆਪਣੇ ਦੋਸਤ ਦੇ ਨਾਲ ਮਿਲ ਕੇ ਵਿਸ਼ਾਲ ਦਾ ਕਤਲ ਕਰ ਦਿੱਤਾ।

ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕਾਰ ਸਮੇਤ ਕੀਤਾ ਕਾਬੂ

ਮਾਮਲੇ ਸਬੰਧੀ ਡੀਐਸਪੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ 6 ਜੂਨ 2012 ਨੂੰ ਪਿੰਡ ਭਗਵਾਨਪੁਰ ਹੀਗਣਾ ਤੋਂ ਨਹਿਰ ਵਿਚੋਂ ਇੱਕ ਲਾਸ਼ ਮਿਲੀ ਸੀ ਜਿਸ ’ਤੇ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 94 ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਥਾਣਾ ਸਦਰ ਪੁਲਿਸ ਵੱਲੋਂ ਇਸ ਮਾਮਲੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪਹਿਲਾ ਲਾਸ਼ ਦੀ ਸ਼ਨਾਖਤ ਕੀਤੀ ਗਈ ਅਤੇ ਉਸ ਤੋਂ ਬਾਅਦ 23 ਜੂਨ ਨੂੰ ਦੋਸ਼ੀਆਂ ਨੂੰ ਨਾਮਜ਼ਦ ਕਰਨ ਤੋਂ ਬਾਅਦ ਹੁਣ ਦੋਸ਼ੀਆਂ ਨੂੰ ਵਾਰਦਾਤ ਵਿੱਚ ਵਰਤੀ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਇਸਦੀ ਮਾਤਾ ਦੇ ਦੋਸ਼ੀ ਗੁਰਪ੍ਰੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜੋ:ਰਾਜਗੜ੍ਹ ਵਿੱਚ ਸੜਕ ਹਾਦਸਾ, 3 ਮੌਤਾਂ ਅਤੇ 12 ਜਖ਼ਮੀ

ABOUT THE AUTHOR

...view details