ਮਾਨਸਾ: ਸੂਬੇ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਅਤੇ ਸ਼ਰਾਬ ਤਸਕਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਤਹਿਤ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੂੰ ਵੱਡੀ ਮਾਤਰਾ ਚ ਸ਼ਰਾਬ ਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਗਈ।
ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਛਾਪੇਮਾਰੀ
ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ’ਤੇ ਸੱਤਪਾਲ ਸਿੰਘ ਨਾਂ ਦੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਪੁਲਿਸ ਨੇ ਮੁਲਜ਼ਮ ਕੋਲੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬਹਾਦਰ ਸਿੰਘ ਨਾਂ ਨੂੰ ਛਾਪੇਮਾਰੀ ਦੌਰਾਨ 50 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੰਦੀਪ ਸਿੰਘ ਦੇ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪੁਲਿਸ ਨੂੰ ਛਾਪੇਮਾਰੀ ਦੌਰਾਨ 40 ਲੀਟਰ ਲਾਹਣ ਬਰਾਮਦ ਕੀਤੀ ਹੈ ਫਿਲਹਾਲ ਮੁਲਜ਼ਮ ਦੀ ਗ੍ਰਿਫਤਾਰੀ ਕੀਤੀ ਜਾਣੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਹਰਦੀਪ ਸਿੰਘ ਨੂੰ ਇਕ ਮੋਟਰਸਾਇਕਲ ਅਤੇ 20 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ ਜਿਸਦੇ ਖਿਲਾਫ਼ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਦੀ ਟੀਮ ਨੇ ਸੂਚਨਾ ਦੇ ਆਧਾਰ ਤੇ ਜਸਪ੍ਰੀਤ ਸਿੰਘ ਨਾਂ ਦੇ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ 16 ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨੌਜਵਾਨ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।