ਮਾਨਸਾ:ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਕੋਰੋਨਾ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਮਾਸਕ ਵੰਡੇ ਅਤੇ ਕੋਰੋਨਾ ਬਚਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆਂ ਗਿਆ।ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਸੈਂਪਲ ਵੀ ਲਏ ਜਾ ਰਹੇ ਹਨ। ਵਿਭਾਗ ਵੱਲੋਂ ਕੋਰੋਨਾ ਵੈਕਸੀਨ ਵੀ ਲਗਾਈ ਜਾ ਰਹੀ ਹੈ।ਪੁਲਿਸ ਵੱਲੋਂ ਮਾਸਕ ਨਾ ਪਹਿਨਣ ਵਾਲੇ ਲੋਕਾਂ ਦੇ ਚਲਾਨ ਵੀ ਕੱਟੇ ਗਏ ਅਤੇ ਉਨ੍ਹਾਂ ਨੂੰ ਮਾਸਕ ਵੀ ਦਿੱਤੇ ਗਏ।ਪੁਲਿਸ ਵੱਲੋਂ ਦੁਕਾਨਾਂ ਉੱਤੇ ਜਾ ਕੇ ਲੋਕਾਂ ਨੂੰ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ਉੱਤੇ ਕੋਰੋਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਹੈ ਕਿ ਘਰ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਹਿਣੋ ਅਤੇ ਜਦੋਂ ਤੁਸੀਂ ਭੀੜ ਵਾਲੇ ਇਲਾਕਿਆਂ ਵਿਚ ਜਾਂਦੇ ਹੋ ਤਾਂ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖੋ।ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣਾ ਕਰੋ ਤਾਂ ਕਿ ਅਸੀਂ ਕੋਰੋਨਾ ਵਰਗੀ ਮਹਾਂਮਾਰੀ ਤੋਂ ਮੁਕਤ ਹੋ ਸਕੀਏ।