ਮਾਨਸਾ: ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਮਾਨਸਾ ਪੁਲਿਸ ਨੇ 5040 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਦੀ ਨਸ਼ਿਆਂ ਦੇ ਖਿਲਾਫ਼ ਮੁਹਿੰਮ ਜਾਰੀ ਹੈ। ਇਸ ਦੇ ਚੱਲਦਿਆਂ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਵੀ ਵੱਡੇ ਪੱਧਰ ਤੇ ਬਰਾਮਦ ਕੀਤੀ ਜਾ ਰਹੀ ਹੈ।
ਪੁਲਿਸ ਨੇ 5040 ਨਸ਼ੀਲੀ ਗੋਲੀਆਂ ਸਮੇਤ ਹਰਿਆਣਾ ਮਾਰਕਾ ਸ਼ਰਾਬ ਕੀਤੀ ਬਰਾਮਦ - ਮਾਨਸਾ
ਨਸ਼ਿਆਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਮਾਨਸਾ ਪੁਲਿਸ ਨੇ 5040 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ 5040 ਨਸ਼ੀਲੀ ਗੋਲੀਆਂ ਸਮੇਤ ਹਰਿਆਣਾ ਮਾਰਕਾ ਸ਼ਰਾਬ ਕੀਤੀ ਬਰਾਮਦ
ਉਨ੍ਹਾਂ ਕਿਹਾ ਕਿ ਹਰਿਆਣਾ ਮਾਰਕਾ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਮੁਹਿੰਮ ਜਾਰੀ ਹੈ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।