ਪੰਜਾਬ

punjab

ETV Bharat / state

Sidhu Moosewala Murder Case: ਮਾਨਸਾ ਤੋਂ ਪੁਲਿਸ ਦੀਆਂ ਤਿੰਨ ਟੀਮਾਂ ਰਾਜਸਥਾਨ ਦੇ ਲਈ ਰਵਾਨਾ

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੇ ਤਾਰ ਰਾਜਸਥਾਨ ਦੇ ਨਾਲ ਜੁੜ ਰਹੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਦੀਪਕ ਮੁੰਡੀ ਤੋਂ ਹੋਏ ਖੁਲਾਸਿਆਂ ਦੇ ਤਹਿਤ ਮਾਨਸਾ ਤੋਂ ਪੁਲਿਸ ਦੀਆਂ ਤਿੰਨ ਟੀਮਾਂ ਰਾਜਸਥਾਨ ਦੇ ਲਈ ਰਵਾਨਾ ਹੋ ਗਈਆਂ ਹਨ।

Sidhu Moosewala Murder Case
ਪੁਲਿਸ ਦੀਆਂ ਤਿੰਨ ਟੀਮਾਂ ਰਾਜਸਥਾਨ ਦੇ ਲਈ ਰਵਾਨਾ

By

Published : Sep 15, 2022, 2:13 PM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਪੁਲਿਸ ਦੀ ਟੀਮ ਵੱਲੋਂ ਲਗਾਤਾਰ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫਤਾਰੀ ਵੀ ਕੀਤੀ ਜਾ ਚੁੱਕੀ ਹੈ। ਹੁਣ ਇਸ ਮਾਮਲੇ ਵਿੱਚ ਮਾਨਸਾ ਤੋਂ ਪੁਲਿਸ ਦੀਆਂ ਤਿੰਨ ਟੀਮਾਂ ਰਾਜਸਥਾਨ ਦੇ ਲਈ ਰਵਾਨਾ ਹੋ ਚੁੱਕੀਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਲਾਰੈਂਸ ਬਿਸ਼ਨੋਈ ਦਾ ਕੁਨੈਕਸ਼ਨ ਰਾਜਸਥਾਨ ਦੇ ਨਾਲ ਹੈ, ਜਿਥੋਂ ਲਾਰੈਂਸ ਬਿਸ਼ਨੋਈ ਗਰੁੱਪ ਚੱਲ ਰਿਹਾ ਹੈ। ਇਸਦੇ ਨਾਲ ਹੀ ਜੋ ਸਿੱਧੂ ਮੂਸੇ ਵਾਲਾ ਕਤਲ ਮਾਮਲੇ ਦੇ ਵਿੱਚ ਹਥਿਆਰ ਸਪਲਾਈ ਹੋਏ ਸਨ ਇਹ ਵੀ ਰਾਜਸਥਾਨ ਦੇ ਰਾਹੀਂ ਹੀ ਸਪਲਾਈ ਹੋਏ ਸਨ ਜਿਸ ਦੇ ਤਹਿਤ ਪੁਲਿਸ ਜਾਂ ਤਿੰਨ ਟੀਮਾਂ ਰਾਜਸਥਾਨ ਦੇ ਵਿਚ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਦੇ ਲਈ ਰਵਾਨਾ ਹੋ ਗਈਆਂ ਹਨ।

ਕੁਝ ਦਿਨ ਪਹਿਲਾਂ ਹੀ ਦਿੱਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਜੁਆਇੰਟ ਆਪਰੇਸ਼ਨ ਦੌਰਾਨ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਹਿਰਾਸਤ ਵਿੱਚ ਲਿਆ। ਜਿਸ ਨੂੰ ਪੰਜਾਬ ਪੁਲਿਸ ਉਸ ਨੂੰ ਮਾਨਸਾ ਲੈ ਕੇ ਜਿੱਥੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਉਸਦਾ ਰਿਮਾਂਡ ਹਾਸਿਲ ਕੀਤਾ ਗਿਆ। ਇਸ ਦੌਰਾਨ ਦੀਪਕ ਮੁੰਡੀ ਨੇ ਕਈ ਵੱਡੇ ਵੱਡੇ ਖੁਲਾਸੇ ਕੀਤੇ। ਇਸ ਤੋਂ ਬਾਅਦ ਵੀ ਪੁਲਿਸ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ।

ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:ਲੁਧਿਆਣਾ ਵਿੱਚ ਜੀਓਜੀ ਦੇ ਪ੍ਰਦਰਸ਼ਨ ਦੌਰਾਨ ਅੱਗ ਦੀ ਚਪੇਟ 'ਚ ਆਇਆ ਫ਼ੌਜੀ

ABOUT THE AUTHOR

...view details