ਮਾਨਸਾ: ਵਿਸ਼ਵ ਪੱਧਰ 'ਤੇ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ਦੇ ਵਿੱਚ ਕਰਫਿਊ ਲੱਗਿਆ ਹੋਇਆ ਹੈ, ਉੱਥੇ ਹੀ 23 ਮਾਰਚ ਯਾਨਿ ਅੱਜ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਦੇ ਪਰਵਾਨਿਆਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਹੈ, ਜਿਸ ਨੂੰ ਲੈ ਕੇ ਮਾਨਸਾ ਦੇ ਰਾਜਨੀਤਿਕ ਆਗੂ ਤੇ ਸਮਾਜ ਸੇਵੀ ਆਗੂਆਂ ਵੱਲੋਂ ਇੱਕਠ ਨਾ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਆਜ਼ਾਦੀ ਦੇ ਪਰਵਾਨੇ ਸ਼ਹੀਦਾਂ ਨੂੰ ਸ਼ਹੀਦੀ ਦਿਵਸ ਮੌਕੇ ਮਾਨਸਾ ਦੇ ਸਮਾਜ ਸੇਵੀ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸੰਵਿਧਾਨ ਬਚਾਓ ਮੰਚ ਦੇ ਆਗੂ ਕਾਮਰੇਡ ਕ੍ਰਿਸ਼ਨ ਚੌਹਾਨ ਅਤੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉੱਥੇ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਣ ਦੀ ਲੋੜ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਕੱਠ ਨਹੀਂ ਕੀਤਾ ਗਿਆ ਅਤੇ ਕਰਫਿਊ ਦੇ ਵਿੱਚ ਵੀ ਸਾਡੇ ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਹ ਵੀ ਪੜੋ: ਸ਼ਹੀਦਾਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਤੇ ਕੈਪਟਨ ਸਣੇ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਗਰੀਬ ਲੋਕਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਕਿ ਉਹ ਕਰਫਿਊ ਦੌਰਾਨ ਭੁੱਖੇ ਢਿੱਡ ਨਾ ਸੌ ਸਕਣ।