ਮਾਨਸਾ:ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਹਸਪਤਾਲ ਵਿੱਚ ਸਿੱਧੂ ਮੂਸੇਵਾਲਾ ਦੀ ਲਾਸ਼ ਦੇ ਐਕਸਰੇ ਕੀਤੇ ਗਏ ਹਨ। ਐਕਸਰੇ ਕਰਨ ਤੋਂ ਬਾਅਦ ਉਸਦੀ ਲਾਸ਼ ਨੂੰ ਮੋਰਚਰੀ ਵਿੱਚ ਰੱਖਿਆ ਗਿਆ ਜਿਸ ਤੋਂ ਬਾਅਦ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਦਾ ਇੱਕ ਖਾਸ ਪੈਨਲ ਤਿਆਰ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ 5 ਡਾਕਟਰਾਂ ਦੀ ਟੀਮ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ ਹੈ। ਇਸ ਟੀਮ ਵਿੱਚ 2 ਫੋਰੈਂਸਿਕ ਡਾਕਟਰ ਅਤੇ 3 ਹੋਰ ਡਾਕਟਰ ਹਨ।
ਭਲਕੇ ਹੋਵੇਗਾ ਸਸਕਾਰ:ਜਾਣਕਾਰੀ ਅਨੁਸਾਰ ਲਾਸ਼ ਦੇ ਪੋਸਟਮਾਰਟਮ ਦੀ ਵੀਡੀਓ ਗ੍ਰਾਫੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਪਰਿਵਾਰ ਦੀ ਸਹਿਮਤੀ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਸੀਐਮ ਵੱਲੋਂ ਪਰਿਵਾਰ ਦੀ ਮੰਗ ਮੰਨੇ ਜਾਣ ਬਾਅਦ ਪਰਿਵਾਰ ਪੋਸਟਮਾਰਟਮ ਲਈ ਮੰਨਿਆ ਹੈ। ਮੂਸੇਵਾਲਾ ਦੇ ਕਤਲ ਕਾਂਡ ਦੀ ਹਾਈਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਵਾਈ ਜਾਵੇਗੀ। ਮੂਸੇਵਾਲਾ ਦਾ ਸਸਕਾਰ ਭਲਕੇ ਕੀਤਾ ਜਾਵੇਗਾ ਉਸ ਸਮੇਂ ਤੱਕ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਪੋਸਟਮਾਰਟਮ 'ਚ ਵੱਡੇ ਖੁਲਾਸੇ: ਜਾਣਕਾਰੀ ਅਨੁਸਾਰ ਮੂਸੇਵਾਲਾ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਉਸਦੇ ਸਰੀਰ ਉੱਤੇ ਕਰੀਬ ਦੋ ਦਰਜਨ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਜ਼ਿਆਦਾ ਖੂਨ ਵਹਿਣ ਕਾਰਨ ਮੂਸੇਵਾਲਾ ਦੀ ਮੌਤ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਕਤਲ ਕਾਂਡ ਵਿੱਚ ਮੂਸੇਵਾਲਾ ਦੇ ਸਰੀਰ ਦੇ ਅੰਦਰੂਨੀ ਅੰਗਾਂ ’ਤੇ ਗੰਭੀਰ ਜ਼ਖ਼ਮ ਹੋਏ ਸਨ ਜਿੰਨ੍ਹਾਂ ਨੂੰ ਮੂਸੇਵਾਲਾ ਸਹਾਰ ਨਹੀਂ ਸਕਿਆ ਅਤੇ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ। ਇਸ ਦੇ ਨਾਲ ਹੀ ਇਸ ਕਤਲੇਆਮ ਵਿੱਚ ਮੂਸੇਵਾਲਾ ਦੇ ਅੰਦਰੂਨੀ ਅੰਗਾਂ ਵਿੱਚ ਵੀ ਸੱਟਾਂ ਲੱਗੀਆਂ ਹਨ। ਇਸ ਤੋਂ ਇਲਾਵਾ ਸਿਰ ਦੀ ਹੱਡੀ 'ਚੋਂ ਇਕ ਗੋਲੀ ਵੀ ਮਿਲੀ ਹੈ।
ਡਾਕਟਰ ਦਾ ਅਹਿਮ ਬਿਆਨ: ਸਿਵਲ ਸਰਜਨ ਦੇ ਸਹਾਇਕ ਡਾਕਟਰ ਨੇ ਦੱਸਿਆ ਕਿ ਪੋਸਟਮਾਰਮ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਮਾਹਰ ਰਿਪੋਰਟ ਲਿਖ ਕੇ ਪੁਲਿਸ ਦੇ ਅਧੀਨ ਕਰ ਦਿੱਤੀ ਜਾਵੇਗੀ ਅਤੇ ਇਹ ਰਿਪੋਰਟ ਕੱਲ੍ਹ ਤੱਕ ਜਨਤਕ ਹੋ ਜਾਵੇਗੀ। ਪਰ ਜੋ ਜਾਣਕਾਰੀ ਸਾਮਹਣੇ ਆਈ ਹੈ ਉਸ ਵਿੱਚ ਪਤਾ ਲੱਗਿਆ ਹੈ ਕਿ ਮੂਸੇਵਾਲਾ ਦੇ ਸਰੀਰ ਉੱਪਰ ਕਰੀਬ ਦੋ ਦਰਜਨ ਗੋਲੀਆਂ ਦੇ ਨਿਸ਼ਾਨੇ ਮਿਲੇ ਹਨ।