ਮਾਨਸਾ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Power Minister Harbhajan Singh ETO) ਨੇ ਬਿਜਲੀ ਸੰਕਟ ਨੂੰ ਦੇਖਦੇ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ (Village building in Mansa district) ਵਿਖੇ ਲੱਗੇ ਤਲਵੰਡੀ ਸਾਬੋ ਥਰਮਲ ਪਲਾਂਟ (Talwandi Sabo Thermal Plant) ਦਾ ਦੌਰਾ ਕੀਤਾ। ਦੌਰੇ ਤੋਂ ਪਹਿਲਾ ਮਾਨਸਾ ਪਹੁੰਚਣ ‘ਤੇ ਪੰਜਾਬ ਪੁਲਿਸ ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਵਾਰੀ ਵੀ ਬਿਜਲੀ ਦੀ ਮੰਗ ਬਹੁਤ ਵਧ ਗਈ ਹੈ। ਜਿਸ ਕਾਰਣ ਬਿਜਲੀ ਸੰਕਟ ਗਹਿਰਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਥਰਮਲ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਜਲਦ ਹੀ ਬਿਜਲੀ ਦੀ ਸਾਰੀ ਮੰਗ ਨੂੰ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਵੱਲੋਂ ਪੰਜਾਬ ਵਿੱਚ ਲਾਗਤਾਰ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਾਲ ਕੋਈ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਅੰਦਰ ਬਿਜਲੀ ਦਾ ਸੰਕਟ ਆਇਆ ਹੈ। ਇਸ ਮੌਕੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦਾ ਫਿਰ ਤੋਂ ਵੀ ਵਾਅਦਾ ਕੀਤਾ ਹੈ।