ਮਾਨਸਾ: ਪਾਵਰਕਾਮ ਕਰਮਚਾਰੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਜੇਤੂ ਰੈਲੀ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸ ਦਈਏ, ਪਾਵਰਕਾਮ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਪੱਤਰ ਜਾਰੀ ਕਰ ਦਿੱਤਾ ਜਿਸ ਨੂੰ ਲੈ ਕੇ ਪਾਵਰ ਕਰਮਚਾਰੀਆਂ ਨੇ ਕਿਹਾ ਕਿ ਇਹ ਕਰਮਚਾਰੀਆਂ ਦੇ ਏਕੇ ਦੀ ਵੱਡੀ ਜਿੱਤ ਹੈ।
ਪਾਵਰਕਾਮ ਕਰਮਚਾਰੀਆਂ ਦਾ ਸੰਘਰਸ਼ ਜੇਤੂ ਰੈਲੀ 'ਚ ਤਬਦੀਲ - powercom employees protest in mansa
ਪਿਛਲੇ ਕਈ ਦਿਨਾਂ ਤੋਂ ਪਾਵਰਕਾਮ ਕਰਮਚਾਰੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਜੇਤੂ ਰੈਲੀ ਵਿੱਚ ਤਬਦੀਲ ਕਰ ਦਿੱਤਾ ਹੈ। ਦੱਸ ਦਈਏ, ਪਾਵਰਕਾਮ ਮੈਨੇਜਮੈਂਟ ਨੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਨੂੰ ਲੈ ਕੇ ਪਾਵਰ ਕਰਮਚਾਰੀਆਂ ਨੇ ਕਿਹਾ ਕਿ ਇਹ ਕਰਮਚਾਰੀਆਂ ਦੇ ਏਕੇ ਦੀ ਵੱਡੀ ਜਿੱਤ ਹੈ।
![ਪਾਵਰਕਾਮ ਕਰਮਚਾਰੀਆਂ ਦਾ ਸੰਘਰਸ਼ ਜੇਤੂ ਰੈਲੀ 'ਚ ਤਬਦੀਲ ਫ਼ੋਟੋ](https://etvbharatimages.akamaized.net/etvbharat/prod-images/768-512-5275982-thumbnail-3x2-lo.jpg)
ਇਸ ਤੋਂ ਬਾਅਦ ਕਰਮਚਾਰੀਆਂ ਨੇ ਜੇਤੂ ਰੈਲੀ ਕੀਤੀ ਤੇ ਕਰਮਚਾਰੀਆਂ ਨੇ ਕਿਹਾ ਕਿ ਇਹ ਸਮੁੱਚੇ ਕਰਮਚਾਰੀਆਂ ਦੇ ਏਕੇ ਦੀ ਜਿੱਤ ਹੋਈ ਹੈ ਜਿਨ੍ਹਾਂ ਨੇ ਸੰਘਰਸ਼ ਕਰਕੇ ਸਰਕਾਰ ਅਤੇ ਮੈਨੇਜਮੈਂਟ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਕਰਤਾਰ ਸਿੰਘ ਨੇ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਸਰਕਾਰ ਵੱਲੋਂ ਪਾਵਰਕਾਮ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਲਟਕਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵੀ ਨਹੀਂ ਨਹੀਂ ਦਿੱਤੀਆਂ ਜਾ ਰਹੀਆਂ। ਇਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ।
ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਲਾ ਕੇ ਉਨ੍ਹਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਰੋਕ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ ਹੈ ਤੇ ਅੱਗੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਕਰਮਚਾਰੀਆਂ ਦਾ ਸੰਘਰਸ਼ ਜਾਰੀ ਰਹੇਗਾ।