ਪੰਜਾਬ

punjab

ETV Bharat / state

ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਪੁਲਿਸ ਚੌਕਸ, ਵੱਡੇ ਇਕੱਠ ਨੂੰ ਲੈਕੇ ਇਸ ਤਰ੍ਹਾਂ ਦੇ ਕੀਤੇ ਪ੍ਰਬੰਧ - ਭਾਰੀ ਪੁਲਿਸ ਫੋਰਸ ਤਾਇਨਾਤ

ਭਲਕੇ ਮੂਸੇਵਾਲਾ ਦਾ ਭੋਗ ਮਾਨਸਾ ਦੀ ਅਨਾਜ ਮੰਡੀ ਵਿੱਚ ਪੈਣਾ ਹੈ। ਮੂਸੇਵਾਲਾ ਦੇ ਭੋਗ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਚੌਕਸੀ ਵਧਾਈ ਗਈ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਗੱਲ ਕਹੀ ਜਾ ਰਹੀ ਹੈ। ਇਸਦੇ ਚੱਲਦੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਦੇ ਲਈ ਪੁਖਤਾ ਪ੍ਰਬੰਧ ਕੀਤਾ ਜਾ ਰਹੇ ਹਨ।

ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਪੁਲਿਸ ਚੌਕਸ
ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਪੁਲਿਸ ਚੌਕਸ

By

Published : Jun 7, 2022, 7:40 PM IST

ਮਾਨਸਾ:ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਪਿਛਲੀ ਦਿਨਾਂ ਵਿੱਚ ਹਥਿਆਰਬੰਦ ਲੋਕਾਂ ਵੱਲੋਂ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਿਸ ਤੋਂ ਬਾਅਦ ਰਾਜਨੀਤਕ, ਸਮਾਜਿਕ, ਧਾਰਮਿਕ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਸੀ। ਅੱਜ ਉਨ੍ਹਾਂ ਦੇ ਪਰਿਵਾਰ ਨਾਲ ਰਾਹੁਲ ਗਾਂਧੀ ਵੱਲੋਂ ਵੀ ਦੁੱਖ ਸਾਂਝਾ ਕੀਤਾ ਗਿਆ। ਅੱਠ ਜੂਨ ਦਿਨ ਬੁੱਧਵਾਰ ਨੂੰ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੋਣੀ ਹੈ।

ਭਾਰੀ ਪੁਲਿਸ ਫੋਰਸ ਤਾਇਨਾਤ:ਭੋਗ ਤੋਂ ਪਹਿਲਾਂ ਅਨਾਜ ਮੰਡੀ ਦੇ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਾਰੀ ਤਾਦਾਦ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਰਕਿੰਗ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸਿੱਧੂ ਮੂਸੇਵਾਲੇ ਦੀ ਅੰਤਿਮ ਅਰਦਾਸ ਦੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਰਾਜਨੀਤਕ, ਧਾਰਮਿਕ, ਸਮਾਜਿਕ, ਪਰਿਵਾਰਕ ਅਤੇ ਰਿਸ਼ਤੇਦਾਰ ਸ਼ਾਮਿਲ ਹੋਣਗੇ।

ਮੂਸੇਵਾਲਾ ਮਾਮਲੇ ਚ ਵੱਡਾ ਖੁਲਾਸਾ: ਮੂਸੇਵਾਲਾ ਮਾਮਲੇ ’ਚ ਵੱਡਾ ਖੁਲਾਸਾ ਹੋਇਆ ਹੈ। ਹੁਣ ਮੂਸੇਵਾਲਾ ਕਤਲਕਾਂਡ ਦੇ ਲਿੰਕ ਮਹਾਰਾਸ਼ਟਰ ਦੇ ਖੁੰਖਾਰ ਗੈਂਗਸਟਰ ਅਰੁਣ ਗਾਵਲੀ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚ ਜਿਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ ਉਨ੍ਹਾਂ ਚ ਇੱਕ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਵੀ ਹੈ, ਜੋ ਕਿ ਖੁੰਖਾਰ ਗੈਂਗਸਟਰ ਅਰੁਣ ਗਾਵਲੀ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਜੋ ਕਿ ਮਹਾਰਾਸ਼ਟਰ ਦੇ ਪੁਣੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਸਮੇਂ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਗਈਆਂ ਸੀ ਉਨ੍ਹਾਂ ਹਮਲਾਵਾਰਾਂ ’ਚ ਸੰਤੋਸ਼ ਜਾਧਵ ਵੀ ਸ਼ਾਮਲ ਸੀ।

ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਪੁਲਿਸ ਚੌਕਸ

ਮੂਸੇਵਾਲਾ ਕਤਲ ਦੇ ਮਹਾਰਾਸ਼ਟਰ ਨਾਲ ਜੁੜੇ ਤਾਰ:ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੰਤੋਸ਼ ਜਾਧਵ ਨੂੰ ਖਾਸਤੌਰ ’ਤੇ ਮੁੰਬਈ ਤੋਂ ਪੰਜਾਬ ਬੁਲਾਇਆ ਗਿਆ ਸੀ। ਉਸਦੇ ਨਾਲ ਹੀ ਮਹਾਰਾਸ਼ਟਰ ਦਾ ਹੀ ਸੌਰਭ ਮਹਾਕਾਲ ਆਇਆ ਸੀ। ਦੱਸ ਦਈਏ ਕਿ ਗਵਲੀ ਇਸ ਸਮੇਂ ਮਹਾਰਾਸ਼ਟਰ ਦੀ ਜੇਲ੍ਹ ਚ ਬੰਦ ਹੈ। ਫਿਲਹਾਲ ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਦੇ ਨਾਲ ਇਨਪੁੱਟ ਸ਼ੇਅਰ ਕੀਤੇ ਹਨ। ਨਾਲ ਹੀ ਪੰਜਾਬ ਪੁਲਿਸ ਨੇ ਮੁੰਬਈ ਪੁਲਿਸ ਤੋਂ ਸਹਿਯੋਗ ਮੰਗਿਆ ਹੈ।

ਰੇਕੀ ਕਰਨ ਵਾਲਾ ਰਿਮਾਂਡ ਤੇ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਸੰਦੀਪ ਕੇਕੜਾ ਅਤੇ ਮਨਪ੍ਰੀਤ ਮੰਨਾ ਨੂੰ ਪੁਲਿਸ ਵਲੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵੱਲੋਂ ਪੁਲਿਸ ਨੂੰ ਕੇਕੜਾ ਦਾ 11 ਦਿਨ ਦਾ ਰਿਮਾਂਡ ਮਿਲਿਆ ਹੈ ਜਦਕਿ ਮੰਨਾ ਦਾ ਪੁਲਿਸ ਨੂੰ 9 ਦਿਨ ਦਾ ਰਿਮਾਂਡ ਮਿਲਿਆ ਹੈ।

ਕਿਸ ਤਰ੍ਹਾਂ ਕੇਕੜਾ ਕਰਦਾ ਰਿਹਾ ਰੇਕੀ ?:ਸੰਦੀਪ ਕੇਕੜਾ ਵੱਲੋਂ ਲੰਮੇ ਸਮੇਂ ਤੋਂ ਫੈਨ ਬਣ ਕੇ ਮੂਸੇਵਾਲਾ ਦੀ ਰੇਕੀ ਕੀਤ ਗਈ ਸੀ। ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਕਹਿਣ 'ਤੇ ਕੇਕੜਾ ਮੂਸੇਵਾਲਾ ਦਾ ਪਿੱਛਾ ਕਰਦਾ ਸੀ। ਕੇਕੜੇ ਨੇ ਪਹਿਲਾਂ ਮੂਸੇਵਾਲਾ ਨਾਲ ਸੈਲਫੀ ਵੀ ਲਈ। ਫਿਰ ਸ਼ਾਰਪ ਸ਼ੂਟਰਾਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ। ਜਾਣਕਾਰੀ ਅਨੁਸਾਰ ਕੇਕੜੇ ਨੇ ਉਨ੍ਹਾਂ ਇਹ ਵੀ ਦੱਸਿਆ ਕਿ ਗਾਇਕ ਬਿਨਾਂ ਗੰਨਮੈਨ ਦੇ ਜਾ ਰਿਹਾ ਹੈ ਅਤੇ ਥਾਰ ਵਿੱਚ ਤਿੰਨ ਵਿਅਕਤੀ ਬੈਠੇ ਹਨ। ਮੁਲਜ਼ਮ ਵੱਲੋ ਇਹ ਵੀ ਦੱਸਿਆ ਗਿਆ ਕਿ ਮੂਸੇਵਾਲਾ ਬੁਲਟ ਪਰੂਫ ਕਾਰ ਤੋਂ ਬਿਨਾਂ ਥਾਰ ਵਿੱਚ ਨਿਕਲਿਆ ਹੈ।

ਮਨਪ੍ਰੀਤ ਮੰਨਾ ਨੇ ਕੀ ਨਿਭਾਈ ਸੀ ਭੂਮਿਕਾ?: ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਵੱਲੋਂ ਮੁਲਜ਼ਮਾਂ ਨੂੰ ਕਾਰ ਮੁਹੱਈਆ ਕਰਵਾਈ ਗਈ ਸੀ। ਉਸਨੇ ਆਪਣੀ ਕੋਰੋਲਾ ਕਾਰ ਮਨਪ੍ਰੀਤ ਭਾਊ ਨੂੰ ਦਿੱਤੀ ਸੀ ਜਿਸ ਦੀ ਵਰਤੋਂ ਸ਼ਾਰਪ ਸ਼ੂਟਰਾਂ ਨੇ ਮੂਸੇਵਾਲਾ ਦੇ ਕਤਲ 'ਚ ਕੀਤੀ ਸੀ।

29 ਮਈ ਨੂੰ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ:ਮੂਸੇਵਾਲਾ ਕਤਲਕਾਂਡ: ਕੇਕੜਾ ਤੇ ਮੰਨਾ ਅਦਾਲਤ ’ਚ ਪੇਸ਼, ਮਿਲਿਆ ਰਿਮਾਂਡ

For All Latest Updates

ABOUT THE AUTHOR

...view details