ਮਾਨਸਾ:ਸਿੱਧੂ ਮੂਸੇ ਵਾਲਾ ਕਤਲ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਮਾਨਸਾ ਦੀ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ 7 ਦਿਨਾਂ ਰਿਮਾਂਡ ਮਾਨਸਾ ਪੁਲਿਸ ਨੂੰ ਦੇ ਦਿੱਤਾ ਹੈ ਅਤੇ ਮਾਨਸਾ ਦੀ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਸੀਆਈਏ ਸਟਾਫ ਮਾਨਸਾ ਵਿਖੇ ਲੈ ਗਈ ਹੈ, ਜਿੱਥੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨਾਲ ਸੰਬੰਧਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਸਿਵਲ ਹਸਪਤਾਲ ਵਿੱਚ ਕਰਵਾਇਆ ਮੈਡੀਕਲ :ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਮਾਨਸਾ ਪੁਲਿਸ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਮਾਨਸਾ ਦੇ ਸੀਨੀਅਰ ਸਟਾਫ ਵੱਲੋਂ ਲਿਆਂਦਾ ਗਿਆ ਸੀ ਅਤੇ ਹੁਣ ਸਵੇਰੇ ਹੀ ਜੱਗੂ ਭਗਵਾਨਪੁਰੀਆ ਦਾ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ ਅਤੇ ਜੱਗੂ ਭਗਵਾਨਪੁਰੀਆ ਨੂੰ ਦੁਬਾਰਾ ਸੀਆਈਏ ਮਾਨਸਾ ਲਿਜਾਇਆ ਗਿਆ ਹੈ।
7 ਦਿਨਾਂ ਦੇ ਰਿਮਾਂਡ ’ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਲਗਾਤਾਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਬੇਸ਼ੱਕ ਸਿੱਧੂ ਮੂਸੇਵਾਲੇ ਦਾ ਕਤਲ ਹੋਏ ਅੱਜ ਪੂਰਾ ਇੱਕ ਮਹੀਨਾ ਹੋ ਚੁੱਕਿਆ ਹੈ। ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ 14 ਗ੍ਰਿਫ਼ਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਮੁੱਖ ਸਾਜ਼ਿਸ਼ਕਰਤਾ ਸਮੇਤ ਇਸ ਮਾਮਲੇ ਵਿੱਚ ਰੈਕੀ ਕਰਨ ਵਾਲੇ ਜਾਂ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਤਲ ਵਿੱਚ ਸ਼ਾਮਲ ਸਨ ਸ਼ੂਟਰ: ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸੂਤਰਾਂ ਦੇ ਵਿੱਚ ਦੋ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰ ਸ਼ਾਮਲ ਸਨ, ਜਿਸ ਕਾਰਨ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ :ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪਹੁੰਚੀ ਪੁਲਿਸ