ਮਾਨਸਾ: ਸਿੱਧੂ ਮੂਸੇਵਾਲਾ ਦੀ ਬਰਸੀ ਅੱਜ ਮਾਨਸਾ ਦੀ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ। ਪਹਿਲੀ ਬਰਸੀ ਨੂੰ ਲੈ ਕੇ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸਿੱਧੂ ਦੀ ਟੀਮ ਵੱਲੋਂ ਵੀ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਲੋਕਾਂ ਨੂੰ ਸ਼ਾਂਤਮਈ ਤਰੀਕੇ ਨਾਲ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਸੁਰੱਖਿਆ ਦੇ ਪੁਖਤਾ ਪ੍ਰਬੰਧ: ਬਰਸੀ ਦੇ ਸਬੰਧ ਵਿੱਚ ਪੁਲਿਸ ਜੁੱਟੀ ਰਹੀ। ਮਾਨਸਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਦੱਸਿਆ ਕਿ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤੈਨਾਤ ਕੀਤੀ ਗਈ ਹੈ, ਤਾਂ ਜੋ ਸ਼ਾਂਤਮਈ ਤਰੀਕੇ ਨਾਲ ਇਸ ਸਮਾਗਮ ਨੂੰ ਪੂਰਾ ਕੀਤਾ ਜਾਵੇ ਇਸ ਦੇ ਨਾਲ ਹੀ ਐਸਐਸਪੀ ਡਾਕਟਰ ਨਾਨਕ ਸਿੰਘ ਨੇ ਲੋਕਾਂ ਨੂੰ ਵੀ ਸਮਾਗਮ ਵਿੱਚ ਸਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੁਲਿਸ ਵੱਲੋਂ ਸਮਾਗਮ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
5911 ਟਰੈਕਟਰ,ਥਾਰ ਅਤੇ ਸਟੈਚੂ ਪੰਭਾਲ ਵਿੱਚ: ਸਿੱਧੂ ਮੂਸੇਵਾਲਾ ਦੀ ਟੀਮ ਦੇ ਮੈਂਬਰ ਸੁਖਪਾਲ ਸਿੰਘ ਪਾਲੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਰਨਾਲਾ ਮਾਨਸਾ ਸਾਇਡ ਤੋਂ ਪਹਿਲੇ ਗੇਟ ਰਾਹੀਂ ਆਮ ਪਬਲਿਕ ਦੀ ਐਂਟਰੀ ਹੈ। ਇਸ ਦੇ ਨਾਲ ਹੀ ਦੂਜੇ ਗੇਟ ਰਾਹੀ ਵੀਆਈਪੀ ਐਂਟਰੀ ਹੈ। ਤੀਸਰੇ ਗੇਟ ਰਾਹੀ ਲੰਗਰ ਆਦਿ ਦਾ ਸਮਾਨ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਦੇ ਆਉਣ ਸੰਗਤ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਹ ਆਸਾਨੀ ਨਾਲ ਦਰਸ਼ਨ ਕਰ ਸਕਣ ਅਤੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਪੰਡਾਲ ਦੇ ਵਿੱਚੋਂ ਸਿੱਧੂ ਮੂਸੇਵਾਲਾ ਦੀ ਲਾਸਟ ਰਾਇਡ ਥਾਰ, 5911 ਟਰੈਕਟਰ ਅਤੇ ਉਨ੍ਹਾਂ ਦਾ ਨਵਾਂ ਬਣਾਇਆ ਗਿਆ ਸਟੈਚੂ ਵੀ ਰੱਖਿਆ ਜਾਵੇਗਾ।
ਪੰਜਾਬ ਦਾ ਮਾਹੌਲ ਖਰਾਬ:ਪੰਜਾਬ ਦੇ ਹਾਲਾਤ ਠੀਕ ਨਾ ਹੋਣ ਕਾਰਨ ਇਸ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਦਾ ਬੇਟਾ ਵੀ ਚਲਾ ਗਿਆ। ਉਹਨਾਂ ਕਿਹਾ ਕਿ ਨੌਜਵਾਨ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਦੇ ਵਿੱਚ ਜਾ ਰਹੇ ਹਨ ਪਹਿਲਾਂ ਪੰਜਾਬ ਵਿੱਚ ਚਿੱਟੇ ਦਾ ਇੱਕ ਵੀ ਕੇਸ ਨਹੀਂ ਹੋਇਆ ਅਤੇ ਹੁਣ ਚਿੱਟਾ ਸ਼ਰੇਆਮ ਪੰਜਾਬ ਦੇ ਵਿਚ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਦੇ ਲਈ ਸਰਕਾਰ ਠੋਸ ਕਦਮ ਨਹੀ ਉਠਾ ਰਹੀ। ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਕਿਹਾ ਕਿ ਅੱਜ ਵੀ ਪੰਜਾਬ ਦੇ ਵਿੱਚ ਲਗਾਤਾਰ ਦਿਨ ਦਿਹਾੜੇ ਕਤਲ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੀ ਪੁਲਿਸ ਅੰਮ੍ਰਿਤਪਾਲ ਨੂੰ ਲੱਭ ਰਹੀ ਹੈ। ਸਿੱਧੂ ਮੂਸੇਵਾਲਾ ਦੀ ਬਰਸੀ ਮੌਕੇ ਕਈ ਜ਼ਿਲ੍ਹਿਆਂ 144 ਲਗਾ ਦਿੱਤੀ ਗਈ ਹੈ। ਇਸ ਤੋਂ ਬਾਅਦ ਸਵਾਲ ਇਹ ਹੈ ਕਿ ਲੋਕ ਬਰਸੀ ਦੇ ਸਮਾਗਮ ਤੱਕ ਕਿਵੇਂ ਪਹੁੰਚਣਗੇ।
ਇਹ ਵੀ ਪੜ੍ਹੋ:-Amritpal arrested: ਅੰਮ੍ਰਿਤਪਾਲ ਸਿੰਘ ਦੇ ਗ੍ਰਿਫਤਾਰ ਹੋਣ ਦੀ ਖ਼ਬਰ ਪਰ ਪੁਲਿਸ ਨੇ ਐਲਾਨਿਆ ਭਗੌੜਾ