ਪੰਜਾਬ

punjab

ETV Bharat / state

ਮਾਨਸਾ 'ਚ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ - ਕਾਲੇ ਝੰਡੇ ਲਹਿਰਾਏ ਜਾਣਗੇ

ਮਾਨਸਾ ਵਿਚ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਕਾਲੀਆਂ ਝੰਡੀਆਂ ਲਹਿਰਾਈਆ ਜਾਣਗੀਆ ਅਤੇ ਇਸ ਤੋਂ ਬਿਨ੍ਹਾਂ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

ਮਾਨਸਾ 'ਚ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ
ਮਾਨਸਾ 'ਚ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

By

Published : May 25, 2021, 4:53 PM IST

ਮਾਨਸਾ:ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਕਾਲਾ ਦਿਵਸ ਵਜੋਂ ਮਨਾਉਣ ਦੀ ਕਾਲ ਦਿੱਤੀ ਗਈ ਹੈ।ਇਸ ਤਹਿਤ ਮਾਨਸਾ ਦੇ ਪਿੰਡ ਖਿਆਲਾ ਕਲਾਂ, ਕੋਟ ਲੱਲੂ ਅਤੇ ਬੁਰਜਰਾਠੀ ਆਦਿ ਪਿੰਡਾਂ ਵਿੱਚ ਤਿਆਰੀਆਂ ਕੀਤੀਆ ਜਾ ਰਹੀਆ ਹਨ।ਇਸ ਮੌਕੇ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਸੰਘਰਸ਼ੀ ਲੋਕ ਛੇ ਮਹੀਨਿਆਂ ਤੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਦਾ ਹਊਆ ਬਣਾ ਕੇ ਸੰਘਰਸ਼ ਨੂੰ ਤਾਰੋਪੀਡ ਕਰਨ ਦੀ ਕੋਸ਼ਿਸ਼ ਵਿੱਚ ਹਨ।

ਮਾਨਸਾ 'ਚ 26 ਮਈ ਨੂੰ ਕਾਲਾ ਦਿਵਸ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕੇਂਦਰ ਸਰਕਾਰ ਦੀ ਅਰਥੀ ਫੂਕੀ ਜਾਵੇਗੀ

ਉਨ੍ਹਾਂ ਨੇ ਕਿਹਾ ਹੈ ਕਿ ਛੱਬੀ ਮਈ ਨੂੰ ਕਿਸਾਨ ਅਤੇ ਔਰਤਾਂ ਵੱਲੋਂ ਪਿੰਡ ਕਮੇਟੀਆਂ ਕੇਂਦਰ ਸਰਕਾਰ ਦੀ ਅਰਥੀ ਸਾੜੀ ਜਾਵੇਗੀ ਅਤੇ ਘਰ-ਘਰ ਕਾਲੇ ਝੰਡੇ ਲਹਿਰਾਏ ਜਾਣਗੇ।ਇਸ ਮੌਕੇ ਮਹਿਲਾ ਕਿਸਾਨ ਆਗੂ ਬਲਵੀਰ ਕੌਰ ਨੇ ਕਿਹਾ ਹੈ ਕਿ ਕਿਰਤੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ 26ਮਈ ਭਾਵ ਕੱਲ ਨੂੰ ਆਪਣੇ ਘਰਾਂ ਉਤੇ ਕਾਲੀਆਂ ਝੰਡੀਆਂ ਲਹਿਰਾਈਆ ਜਾਣ ਤਾਂ ਕਿ ਕਾਲਾ ਦਿਵਸ ਮਨਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਅਤੇ ਇਹ ਕਾਲੇ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਨਹੀਂ ਹਨ ਇਸ ਲਈ ਸਰਕਾਰ ਕਾਲੇ ਕਾਨੂੰਨ ਵਾਪਸ ਲਵੇ।

ਇਹ ਵੀ ਪੜੋ:ਰਾਜਕੋਟ 'ਚ 7 ਲੇਅਰ ਮਾਸਕ ਦਾ ਵੱਡੇ ਪੈਮਾਨੇ 'ਤੇ ਉਤਪਾਦਨ ਸ਼ੁਰੂ

ABOUT THE AUTHOR

...view details