ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਕਿਸਾਨ ਦਿੱਲੀ ’ਚ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉਥੇ ਹੀ ਇਨ੍ਹਾਂ ਕਿਸਾਨਾਂ ਲਈ ਠੰਢੀਆਂ ਰਾਤਾਂ ਤੋਂ ਬਚਾਉਣ ਲਈ ਜ਼ਰੂਰਤ ਦਾ ਸਾਮਾਨ ਭੇਜਿਆ ਜਾ ਰਿਹਾ ਹੈ ਜਿਸ ਤਹਿਤ ਪਿੰਡ ਤਲਵੰਡੀ ਅਕਲੀਆਂ ਤੋਂ ਕਿਸਾਨਾਂ ਲਈ 20 ਕੁਇੰਟਲ ਦੁੱਧ ਤੋਂ ਖੋਆ ਤੇ ਗਜਰੇਲਾ ਤਿਆਰ ਕਰਕੇ ਭੇਜਿਆ ਗਿਆ।
ਇਸ ਮੌਕੇ ਕਿਸਾਨ ਆਗੂ ਜਸਬੀਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ ਅਤੇ ਕਿਸਾਨਾਂ ਨੂੰ ਦਿੱਲੀ ’ਚ ਘਰੋਂ ਬਾਹਰ ਬੈਠਿਆਂ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਕਮੀ ਮਹਿਸੂਸ ਨਹੀਂ ਹੋਣ ਦਿੱਤੀ ਜਾਵੇਗੀ।
20 ਕੁਇੰਟਲ ਖੋਆ ਤੇ ਗਜਰੇਲਾ ਤਿਆਰ ਕਰ ਕੇ ਕਿਸਾਨਾਂ ਲਈ ਦਿੱਲੀ ਭੇਜਿਆ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਜਦੋਂ ਕਿਸਾਨ ਖੇਤੀ ਕਾਨੂੰਨ ਚਾਹੁੰਦੇ ਹੀ ਨਹੀਂ ਪਰ ਮੋਦੀ ਸਰਕਾਰ ਧੱਕੇ ਨਾਲ ਖੇਤੀ ਕਾਨੂੰਨਾਂ ਨੂੰ ਥੋਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਸਮੂਹ ਕਿਸਾਨ ਜਥੇਬੰਦੀਆਂ ਨੇ ਨਿਰਣਾ ਕੀਤਾ ਹੈ ਕਿ ਜਦੋਂ ਤਕ ਮੋਦੀ ਸਰਕਾਰ ਕਾਨੂੰਨ ਰੱਦ ਨਹੀਂ ਕਰਦੀ ਕਿਸਾਨਾਂ ਦਾ ਅੰਦੋਲਨ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਰਹੇਗਾ।
20 ਕੁਇੰਟਲ ਖੋਆ ਤੇ ਗਜਰੇਲਾ ਤਿਆਰ ਕਰ ਕੇ ਕਿਸਾਨਾਂ ਲਈ ਦਿੱਲੀ ਭੇਜਿਆ ਇਸ ਮੌਕੇ ਜਸਪ੍ਰੀਤ ਕੌਰ ਨੇ ਦਿੱਲੀ ’ਚ ਧਰਨੇ ’ਤੇ ਡਟੇ ਕਿਸਾਨਾਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਉਹ ਦਿੱਲੀ ਵਿੱਚ ਮੋਰਚੇ ’ਤੇ ਡਟੇ ਰਹਿਣ ਅਤੇ ਔਰਤਾਂ ਖ਼ੁਦ ਹੀ ਖੇਤਾਂ ’ਚ ਫ਼ਸਲਾਂ ਦੀ ਸਾਂਭ-ਸੰਭਾਲ ਕਰ ਲੈਣਗੀਆਂ।