ਮਾਨਸਾ: ਮਾਨਸਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਨੂੰ ਬਣੇ ਲੰਬਾ ਸਮਾਂ ਹੋ ਗਿਆ ਹੈ। ਸ਼ਹਿਰ ਦੇ ਲੋਕ ਰੇਲਵੇ ਸਟੇਸ਼ਨ ਉੱਤੇ ਸਹੂਲਤਾਂ ਦੀ ਲਗਾਤਾਰ ਮੰਗ ਕਰ ਰਹੇ ਸਨ। ਅੱਜ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਹੈ। ਮਾਨਸਾ ਦਾ ਇਹ ਰੇਲਵੇ ਸਟੇਸ਼ਨ 24 ਕਰੋੜ ਨਾਲ ਬਣਾਇਆ ਜਾ ਰਿਹਾ ਹੈ। ਮਾਨਸਾ ਵਿਖੇ ਵਿਧਾਇਕ ਡਾਕਟਰ ਵਿਜੈ ਸਿੰਘਾਂ ਨੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਦੇ ਨਾਲ ਭਾਜਪਾ ਨੇਤਾ ਜਗਦੀਪ ਸਿੰਘ ਨਕਈ ਵੀ ਮੌਜੂਦ ਰਹੇ।
508 ਸਟੇਸ਼ਨਾਂ ਦਾ ਹੋ ਰਿਹਾ ਨਵੀਨੀਕਰਨ :ਇਸ ਦੌਰਾਨ ਭਾਜਪਾ ਨੇਤਾ ਜਗਦੀਪ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਬਹੁਤ ਲੰਮੇ ਸਮੇਂ ਤੋਂ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ। ਪ੍ਰਧਾਨ ਮੰਤਰੀ ਮੋਦੀ ਵੱਲੋਂ 508 ਨਵੇਂ ਭਾਰਤ ਅੰਮ੍ਰਿਤ ਸਟੇਸ਼ਨ ਬਣਾਏ ਜਾ ਰਹੇ ਹਨ। ਉਨ੍ਹਾਂ ਵਿੱਚ ਮਾਨਸਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਰੇਲਵੇ ਸਟੇਸ਼ਨ ਤੇ 24 ਕਰੋੜ ਰੁਪਏ ਲੱਗਣਗੇ ਅਤੇ ਇਸ ਦੇ ਟੈਂਡਰ ਵੀ ਹੋ ਚੁੱਕੇ ਹਨ। ਠੇਕੇਦਾਰਾਂ ਵੱਲੋਂ ਜਲਦ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਵੀ ਕਿਹਾ ਕਿ ਮਾਨਸਾ ਸ਼ਹਿਰ ਦੇ ਵਿਚ ਰੇਲਵੇ ਸਟੇਸ਼ਨ ਦੇ ਨਜ਼ਦੀਕ ਪਲੇਠੀ ਨੂੰ ਬਾਹਰ ਲੈ ਕੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਸੰਸਦ ਦੇ ਵਿੱਚ ਆਵਾਜ਼ ਉਠਾਈ ਗਈ ਸੀ ਪਰ ਸ਼ਹਿਰ ਦੇ ਕੁਝ ਲੋਕ ਇਸ ਨੂੰ ਬਾਹਰ ਲੈ ਕੇ ਜਾਣਾ ਚਾਹੁੰਦੇ ਹਨ ਅਤੇ ਕੁਝ ਇਸ ਨੂੰ ਇਸ ਜਗ੍ਹਾ ਤੇ ਹੀ ਰੱਖਣਾ ਚਾਹੁੰਦੇ ਹਨ। ਇਸ ਕਾਰਨ ਇਹ ਮਾਮਲਾ ਹਾਲੇ ਵਿਚਾਰ ਅਧੀਨ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਸਾ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 24 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਮਾਨਸਾ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਅੱਜ ਵਰਚੁਅਲ ਮਾਧਿਅਮ ਨਾਲ ਨੀਂਹ ਪੱਥਰ ਰੱਖਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਸਾ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
ਮਾਨਸਾ ਸ਼ਹਿਰ ਦੇ ਸੂਰਜ ਛਾਬੜਾ ਨੇ ਕਿਹਾ ਕਿ ਇਸ ਰੇਲਵੇ ਸਟੇਸ਼ਨ ਨੂੰ ਬਣਾਉਣ ਦੇ ਲਈ ਉਹਨਾਂ ਵੱਲੋਂ ਕੰਜਿਊਮਰ ਕੋਰਟ ਵਿੱਚ ਕੇਸ ਪਾਇਆ ਗਿਆ ਸੀ ਪਰ ਕਈ ਸਾਲਾਂ ਬਾਅਦ ਸੁਣੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਦੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ, ਜਿਸ ਲਈ ਪੂਰੇ ਮਾਨਸਾ ਸ਼ਹਿਰ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ।