ਮਾਨਸਾ :ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਅੱਜ ਮਾਨਸਾ ਅਦਾਲਤ ਦੇ ਵਿੱਚ ਪੇਸ਼ੀ ਸੀ, ਪਰ ਕਿਸੇ ਵੀ ਮੁਲਜ਼ਮ ਨੂੰ ਅਦਾਲਤ ਦੇ ਵਿੱਚ ਨਾ ਵੀਡੀਓ ਕਾਨਫਰੰਸ ਰਾਹੀਂ ਤੇ ਨਾ ਹੀ ਫਿਜ਼ੀਕਲ ਤੌਰ ਉਤੇ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅਗਲੀ ਪੇਸ਼ੀ 26 ਜੁਲਾਈ ਨੂੰ ਪੇਸ਼ ਕਰਨ ਦੇ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।
ਮਨਦੀਪ ਤੂਫਾਨ ਦੇ ਕੇਸ ਵਿੱਚ ਆਈਓ ਦੇ ਬਿਆਨ ਦਰਜ :ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਪੇਸ਼ੀ ਸੀ ਪਰ ਕਿਸੇ ਵੀ ਮੁਲਜ਼ਮ ਨੂੰ ਵੀਡੀਓ ਕਾਨਫਰੰਸ ਜਾਂ ਫਿਜ਼ੀਕਲ ਤੌਰ ਉਤੇ ਪੇਸ਼ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਜੋ ਮਨਦੀਪ ਤੂਫਾਨ ਦੀ ਮੌਤ ਹੋ ਚੁੱਕੀ ਹੈ, ਉਸ ਸੰਬੰਦੀ ਆਈਓ ਦੇ ਬਿਆਨ ਦਰਜ ਕਰਨੇ ਸਨ, ਜਿਸ ਤਹਿਤ ਆਈਓ ਅਦਾਲਤ ਦੇ ਵਿੱਚ ਪੇਸ਼ ਹੋਇਆ ਅਤੇ ਉਹ ਬਿਆਨ ਦਰਜ ਹੋ ਚੁੱਕੇ ਹਨ।
- ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੜ 50 ਲੱਖ ਰੁਪਏ ਹੋਰ ਕਰਨਗੇ ਜਾਰੀ, ਮ੍ਰਿਤਕਾਂ ਦਾ ਵਾਰਿਸਾਂ ਨੂੰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼
- Bikram Majithia on CM Mann: ਲੋਕਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਉਤੇ ਬਿਕਰਮ ਮਜੀਠੀਆ ਦੀ ਟਿੱਪਣੀ, ਕਿਹਾ- "ਜੇ ਲੋਕਾਂ ਕੋਲੋਂ ਹੀ ਹੱਲ ਪੁੱਛਣਾ ਸੀ ਤਾਂ..."
- Khanna News: ADC ਦੇ ਸੇਵਾ ਮੁਕਤ ਰੀਡਰ ਤੇ ਭਾਜਪਾ ਆਗੂ 'ਤੇ ਰਿਸ਼ਵਤਖੋਰੀ ਦਾ ਕੇਸ ਦਰਜ, ਇੰਤਕਾਲ ਬਦਲੇ ਲਏ ਸੀ ਸਾਢੇ ਤਿੰਨ ਲੱਖ ਰੁਪਏ