ਮਾਨਸਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਕਾਨੂੰਨ ਦੇ ਵਿਰੋਧ ਵਿੱਚ ਵੀਰਵਾਰ ਨੂੰ ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਸਾਰੀਆਂ ਖੱਬੇ ਪੱਖੀ ਪਾਰਟੀਆਂ ਨੇ ਮਿਲ ਰੋਸ ਮਾਰਚ ਕੱਢਿਆ ਅਤੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟਾਇਆ।
ਇਸ ਮੌਕੇ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਬੇਵਜ੍ਹਾ ਲੋਕਾਂ 'ਤੇ ਨਾਗਰਿਕਤਾ ਕਾਨੂੰਨ ਥੋਪਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਮੋਦੀ ਸਰਕਾਰ ਵੰਡਣਾ ਚਾਹੁੰਦੀ ਹੈ ਅਤੇ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ।