ਮਾਨਸਾ : ਮਾਨਸਾ ਸ਼ਹਿਰ ਦੇ ਵਿੱਚ ਜੁਗਾੜੂ ਰੇਹੜੀਆਂ ਦੇ ਟ੍ਰੈਫਿਕ ਪੁਲਿਸ ਵੱਲੋਂ ਕੱਟੇ ਜਾ ਰਹੇ ਚਲਾਣਾ ਦੇ ਵਿਰੋਧ ਵਿਚ ਜੁਗਾੜੂ ਰੇਹੜੀਆਂ ਨੂੰ ਬੰਦ ਕਰਕੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਮਜ਼ਦੂਰਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਉਹਨਾਂ ਨੂੰ ਨਾਜਾਇਜ਼ ਤੰਗ ਪਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਰੋਡ ਜਾਮ ਕੀਤੇ ਜਾਣਗੇ।
ਜੁਗਾੜੂ ਰੇਹੜੀ ਵਾਲਿਆਂ ਦੀ ਸ਼ਿਕਾਇਤ, 5 ਹਜ਼ਾਰ ਰੁਪਏ ਚਲਾਨ ਕੱਟਦੀ ਪੁਲਿਸ :ਪੁਲਿਸ ਵੱਲੋਂ ਜੁਗਾੜੂ ਰੇਹੜੀਆਂ ਦੇ ਚਲਾਨ ਕੱਟੇ ਜਾਣ ਦੇ ਵਿਰੋਧ ਵਿਚ ਅੱਜ ਮਜ਼ਦੂਰਾਂ ਵੱਲੋਂ ਆਪਣੀਆਂ ਰੇਹੜੀਆਂ ਨੂੰ ਬੰਦ ਕਰ ਕੇ ਸ਼ਹਿਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਉਹ ਪੂਰਾ ਦਿਨ ਭਾਰ ਢੋਹ ਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰਦੇ ਹਨ, ਪਰ ਟਰੈਫਿਕ ਪੁਲਿਸ ਉਹਨਾਂ ਨੂੰ ਮਜ਼ਦੂਰੀ ਕਰ ਕੇ ਵੀ ਖਾਣ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਬਿਨਾਂ ਵਜ੍ਹਾ ਤੋਂ ਰੇਹੜੀਆਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਇਹ ਚਲਾਣ 5 ਹਜ਼ਾਰ ਰੁਪਏ ਤੱਕ ਕੀਤੇ ਜਾ ਰਹੇ ਹਨ, ਜਦਕਿ ਮਜ਼ਦੂਰ ਮਹਿਜ਼ 4 ਤੋਂ 500 ਰੁਪਏ ਪੂਰਾ ਦਿਨ ਮਿਹਨਤ ਕਰ ਕੇ ਕੰਮ ਆਉਂਦੇ ਹਨ।