ਮਾਨਸਾ : ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਸ਼ਾਹੀਨ ਬਾਗ ਵਿੱਚ ਚੱਲ ਰਹੇ ਪ੍ਰਦਰਸ਼ਨ ਦੇ ਹੱਕ ਵਿੱਚ ਅੱਜ ਮਾਨਸਾ ਵਿਖੇ ਸ਼ੁਰੂ ਹੋਏ ਧਰਨੇ ਵਿੱਚ ਮਲੇਰਕੋਟਲਾ ਦੇ ਇਤਫ਼ਾਕ ਹਸਨ ਰਵੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਨਾਗਰਿਕਤਾ ਸੋਧ ਕਾਨੂੰਨ ਦੇ ਨਾਂਅ ਉੱਤੇ ਦੇਸ਼ ਵਿੱਚ ਵੰਡ-ਫਿਰਕਾਵਾਦ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।
ਹਿੰਦੂ, ਸਿੱਖ, ਇਸਾਈ ਭਾਈਚਾਰੇ ਵਿੱਚ ਵੰਡੀਆਂ ਪਾ ਕੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਸ ਦੇ ਖਿਲਾਫ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਦੇ ਮਾਲੇਰਕੋਟਲਾ ਵਿੱਚ ਵੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਜਿਸ ਤੋਂ ਬਾਅਦ ਦੂਜਾ ਮਾਨਸਾ ਵਾਸੀਆਂ ਨੇ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।