ਮਾਨਸਾ: ਕਿਸਾਨਾਂ ਨੂੰ ਕਣਕ ਦੀ ਖਰੀਦ ਤੇਜ਼ ਕਰਨ ਤੇ ਬਾਰਦਾਨੇ ਦੀ ਦਿੱਕਤ ਆ ਰਹੀ ਹੈ। ਇਸ ਦੇ ਚੱਲਦਿਆਂ ਕਿਸਾਨ ਜੱਥੇਬੰਦੀਆਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦੀ ਗੱਲ ਕਹੀ ਹੈ। ਈਟੀਵੀ ਭਾਰਤ ਨਾਲ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ 25 ਅਪ੍ਰੈਲ ਸਵੇਰੇ 7 ਤੋਂ 8 ਵਜੇ ਤੱਕ ਇੱਕ ਘੰਟਾ ਪੰਜਾਬ ਸਰਕਾਰ ਵਿਰੁੱਧ ਕੋਠਿਆਂ ਉਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਹੋਵੇਗਾ, ਉੱਥੇ ਹੀ ਰੋਜ਼ਾਨਾ ਕਮਾ ਕੇ ਖਾਣ ਵਾਲੇ ਮਜ਼ਦੂਰ ਭੁੱਖਾ ਮਰ ਰਿਹਾ ਹੈ ਤੇ ਸਰਕਾਰ ਨੇ ਕੋਈ ਵੀ ਰਾਸ਼ਨ ਦਾ ਪ੍ਰਬੰਧ ਨਹੀਂ ਕੀਤਾ। ਇਸ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ।