ਪੰਜਾਬ

punjab

ETV Bharat / state

ਅਵਾਰਾ ਪਸ਼ੂਆਂ ਦੀ ਸਮੱਸਿਆ 'ਤੇ ਜਾਰੀ ਧਰਨਾ 38ਵੇਂ ਦਿਨ ਹੋਇਆ ਸਮਾਪਤ - ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ

ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਪਿਛਲੇ 38 ਦਿਨਾਂ ਤੋਂ ਮਾਨਸਾ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਕਰ ਰਹੇ ਸੀ। ਲੋਕਾਂ ਨੇ ਸੂਬਾ ਸਰਕਾਰ ਤੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਸੰਘਰਸ਼ ਨੂੰ ਸਮਾਪਤ ਕਰਵਾਉਣ ਲਈ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਯੁਵਰਾਜ ਰਣਇੰਦਰ ਸਿੰਘ ਮਾਨਸਾ ਪੁਜੇ । ਉਨ੍ਹਾਂ ਨੇ ਲੋਕਾਂ ਨੂੰ ਜਲਦ ਇਸ ਸਮੱਸਿਆ ਨੂੰ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ।

ਫੋਟੋ

By

Published : Oct 21, 2019, 7:35 PM IST

ਮਾਨਸਾ : ਅਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਸ਼ਹਿਰ ਵਾਸੀ ਬੇਹਦ ਪਰੇਸ਼ਾਨ ਹਨ। ਇਸ ਕਾਰਨ ਪਿਛਲੇ 38 ਦਿਨਾਂ ਤੋਂ ਲੋਕਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

ਵੀਡੀਓ

ਲੋਕਾਂ ਨੇ ਸੂਬਾ ਸਰਕਾਰ ਵੱਲੋਂ ਗਊ ਟੈਕਸ ਲਏ ਜਾਣ ਤੋਂ ਬਾਅਦ ਵੀ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਨਾ ਕੀਤੇ ਜਾਣ ਕਾਰਨ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਲੋਕਾਂ ਨੇ ਕਿਹਾ ਕਿ ਆਏ ਦਿਨ ਅਵਾਰਾ ਪਸ਼ੂ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਨ੍ਹਾਂ ਹਾਦਸਿਆਂ ਵਿੱਚ ਕਈ ਲੋਕ ਜ਼ਖਮੀ ਹੋ ਜਾਂਦੇ ਹਨ। ਲੋਕਾਂ ਨੇ ਸੂਬਾ ਸਰਕਾਰ ਤੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ :ਚੰਡੀਗੜ੍ਹ: ਵਿਸ਼ਵ ਹਿੰਦੂ ਪਰੀਸ਼ਦ ਨੇ ਕਮਲੇਸ਼ ਤਿਵਾੜੀ ਦੇ ਕਤਲ ਦਾ ਕੀਤਾ ਵਿਰੋਧ

ਮਾਨਸਾ ਵਿਖੇ ਪਿਛਲੇ 38 ਦਿਨਾਂ ਤੋਂ ਚੱਲ ਰਹੇ ਇਹ ਸੰਘਰਸ਼ ਨੂੰ ਸਮਾਪਤ ਕਰਵਾਉਣ ਲਈ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਯੁਵਰਾਜ ਰਣਇੰਦਰ ਸਿੰਘ ਮਾਨਸਾ ਪੁਜੇ । ਇਥੇ ਉਨ੍ਹਾਂ ਨੇ ਸੰਘਰਸ਼ ਕਮੇਟੀ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਣਾ ਅਤੇ ਮਾਨਸਾ ਵਿੱਚ ਅਵਾਰਾ ਪਸ਼ੂਆਂ ਲਈ ਇੱਕ ਵੱਡੀ ਗਊਸ਼ਾਲਾ ਦੀ ਉਸਾਰੀ ਕਰਵਾਈ ਜਾਵੇਗੀ। ਇਸ ਗਊਸ਼ਾਲਾ ਵਿੱਚ ਅਵਾਰਾ ਪਸ਼ੂਆਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਆਗਮੀ ਦੱਸ ਦਿਨਾਂ ਵਿੱਚ ਇਸ ਗਊਸ਼ਾਲਾ ਦਾ ਕੰਮ ਸ਼ੁਰੂ ਹੋਣ ਦੀ ਗੱਲ ਆਖੀ ਅਤੇ ਉਨ੍ਹਾਂ ਦੀ ਇਸ ਗੱਲ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਸ਼ਹਿਰ ਵਾਸੀਆਂ ਨੇ ਧਰਨਾ ਸਮਾਪਤ ਕਰ ਦਿੱਤਾ ਹੈ।

ABOUT THE AUTHOR

...view details