ਮਾਨਸਾ:ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਖੇਤੀ ਮੋਟਰਾਂ ਉੱਤੇ ਬਿਜਲੀ ਘੱਟ ਆਉਣ ਦੇ ਚੱਲਦੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦੇ ਚੱਲਦੇ ਬੀ.ਕੇ ਊਗਰਾਹਾ ਨੇ ਜਿਲ੍ਹੇ ਦੇ ਪਿੰਡ ਕੱਲੋ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਦਿੱਤਾ ਗਿਆ ਅਤੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਬਿਜਲੀ ਵਿਭਾਗ ਅਤੇ ਸਰਕਾਰ ਦੇ ਖ਼ਿਲਾਫ਼ ਵੱਡੀ ਤਾਦਾਦ ਵਿੱਚ ਕਿਸਾਨਾਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਬਿਜਲੀ ਕੱਟਾਂ ਤੋਂ ਪਰੇਸ਼ਾਨ ਲੋਕਾਂ ਨੇ ਘੇਰਿਆ ਬਿਜਲੀ ਬੋਰਡ
ਬਿਜਲੀ ਦੇ ਲੱਗ ਰਹੇ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ ਹੈ।
ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਬਿਜਲੀ ਬੋਰਡ ਦਫ਼ਤਰ ਅੱਗੇ ਲਾਇਆ ਧਰਨਾ
ਉਨ੍ਹਾਂ ਨੇ ਕਿਹਾ ਕਿ ਖੇਤੀ ਮੋਟਰਾਂ ਉੱਤੇ ਬਿਜਲੀ ਪੂਰਾ ਸਮਾਂ ਨਾ ਦੇਣ ਦੇ ਚੱਲਦੇ ਕਿਸਾਨਾਂ ਦੀ ਨਰਮੇ ਦੀ ਫਸਲ ਅਤੇ ਝੋਨਾ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਦੂਸਰੇ ਪਾਸੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ, ਕਿ ਜਿਵੇਂ ਵੀ ਉੱਪਰ ਤੋਂ ਕੱਟ ਲਈ ਆਰਡਰ ਦਿੱਤਾ ਜਾਂਦਾ ਹੈ। ਉਸੇ ਮੁਤਾਬਿਕ ਸਾਨੂੰ ਬਿਜਲੀ ਕੱਟਣੀ ਪੈਂਦੀ ਹੈ।
ਇਹ ਵੀ ਪੜ੍ਹੋ:- ਸੁਖਬੀਰ ਬਾਦਲ ਨੂੰ 26 ਜੂਨ ਨੂੰ SIT ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ