ਮਾਨਸਾ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਬੁੱਧਵਾਰ ਨੂੰ ਮਾਨਸਾ ਵਿਖੇ 'ਸੰਵਿਧਾਨ ਬਚਾਓ ਮੰਚ' ਪੰਜਾਬ ਵੱਲੋਂ ਗੁਰਦੁਆਰਾ ਚੌਕ ਵਿੱਚ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਧਰਨੇ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਉੱਥੇ ਹੀ ਇਸ ਧਰਨੇ 'ਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਵੀ ਸ਼ਾਮਿਲ ਹੋਏ।
CAA ਵਿਰੋਧੀ ਧਰਨੇ 'ਚ ਸ਼ਾਮਲ ਹੋਏ ਧਰਮਵੀਰ ਗਾਂਧੀ, ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ - ਮਾਨਸਾ ਵਿੱਚ ਪ੍ਰਦਰਸ਼ਨ
ਮਾਨਸਾ ਵਿਖੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਚੱਲ ਰਹੇ ਪ੍ਰਦਰਸ਼ਨ 'ਚ ਕਈ ਜੱਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਕਿਹਾ ਕਿ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਧਰਮਵੀਰ ਗਾਂਧੀ ਨੇ ਕਿਹਾ ਕਿ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦਾ ਪੰਜਾਬ ਵਿੱਚ ਵੀ ਪੂਰਾ ਅਸਰ ਹੋ ਰਿਹਾ ਹੈ ਅਤੇ ਕੇਂਦਰ ਦੀਆਂ ਅਜਿਹੀਆਂ ਨੀਤੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਿੱਲੀ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਬੋਲਦੇ ਹੋਏ ਕਿਹਾ ਕਿ ਦਿੱਲੀ ਵਾਸੀਆਂ ਨੇ ਭਾਜਪਾ ਦੀਆਂ ਫਿਰਕੂ ਨੀਤੀਆਂ ਨੂੰ ਨਕਾਰ ਕੇ ਇੱਕ ਸਹੀ ਰਾਜਨੀਤੀ ਵਿੱਚ ਬਦਲਾਅ ਵਾਲੀ ਸਰਕਾਰ 'ਤੇ ਮੋਹਰ ਲਗਾਈ ਹੈ। ਉਨ੍ਹਾਂ ਪੰਜਾਬ ਦੀ ਰਾਜਨੀਤੀ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਅਸਰ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਲੱਗੇਗਾ, ਕਿਉਂਕਿ 2017 ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦੀ ਖਰੀਦੋ ਫਰੋਖ਼ਤ ਕੀਤੀ ਗਈ ਅਤੇ ਚੰਗੇ ਨੇਤਾਵਾਂ ਨੂੰ ਕਿਨਾਰੇ ਕੀਤਾ ਗਿਆ ਸੀ ਜੇਕਰ ਅਜਿਹੀਆਂ ਨੀਤੀਆਂ ਵਿੱਚ ਆਮ ਆਦਮੀ ਪਾਰਟੀ ਬਦਲਾਅ ਲਿਆਉਂਦੀ ਹੈ ਤਾਂ 2022 ਵਿੱਚ ਚੰਗਾ ਹੋ ਸਕਦਾ ਹੈ।