ਮਾਨਸਾ : ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਜਿੱਥੇ ਪੂਰੇ ਦੇਸ਼ ਵਿੱਚ ਹੋ ਰਿਹਾ ਹੈ, ਉੱਥੇ ਹੀ ਮਾਨਸਾ ਵਿੱਚ ਵੀ ਪਿਛਲੇ 14 ਦਿਨਾਂ ਤੋਂ ਸ਼ਾਹੀਨ ਬਾਗ ਦੀ ਤਰਜ਼ 'ਤੇ ਸੰਵਿਧਾਨ ਬਚਾਓ ਮੰਚ ਪੰਜਾਬ ਵੱਲੋਂ ਸੀਏਏ, ਐੱਨਸੀਆਰ ਅਤੇ ਐੱਨਪੀਆਰ ਵਿਰੁੱਧ ਪੱਕਾ ਮੋਰਚਾ ਲਗਾਇਆ ਹੋਇਆ ਹੈ।
ਇਸ ਪੱਕੇ ਮੋਰਚੇ ਦੌਰਾਨ ਮਾਨਸਾ ਵਿੱਚ ਵਿਸ਼ਾਲ ਰੈਲੀ ਕਰਨ ਤੋਂ ਬਾਅਦ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਸੀਏਏ ਨੂੰ ਤੁਰੰਤ ਵਾਪਿਸ ਲਿਆ ਜਾਵੇ। ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਵਿਰੁੱਧ ਹੈ। ਆਗੂਆਂ ਨੇ ਦੱਸਿਆ ਕਿ ਜਿੰਨਾਂ ਸਮਾਂ ਸਰਕਾਰ ਇਸ ਲੋਕ ਤੇ ਸੰਵਿਧਾਨ ਵਿਰੋਧੀ ਕਾਨੂੰਨ ਨੂੰ ਵਾਪਿਸ ਨਹੀਂ ਲੈਂਦੀ, ਇਹ ਮੋਰਚਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ।