ਮਾਨਸਾ: ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਯੂਨੀਅਨ ਵੱਲੋਂ ਮਾਨਸਾ ਵਿਖੇ ਪ੍ਰਦਰਸ਼ਨ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਮਾਨਸਾ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਅਧਿਕਾਰੀ ਉਨ੍ਹਾਂ ਦਾ ਮੰਗ ਪੱਤਰ ਲੈਣ ਦੇ ਲਈ ਖੁਦ ਇਥੇ ਚਲ ਕੇ ਨਹੀਂ ਆਉਂਦੇ ਉਦੋਂ ਤੱਕ ਪ੍ਰਦਰਸ਼ਨ ਖਤਮ ਨਹੀਂ ਕੀਤਾ ਜਾਵੇਗਾ।
ਪੰਜਾਬ ਯੂ ਟੀ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਲਾਲ ਸਿੰਘ ਅਤੇ ਮੁਲਾਜ਼ਮ ਆਗੂ ਪਰਮਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਮੰਗ ਪੱਤਰ ਦੇਣਾ ਸੀ ਪਰ ਕੋਈ ਵੀ ਅਧਿਕਾਰੀ ਮੰਗ ਪੱਤਰ ਲੈਣ ਦੇ ਲਈ ਨਹੀਂ ਆਇਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਮਜਬੂਰਨ ਡੀ ਸੀ ਮਾਨਸਾ ਦਾ ਦਫ਼ਤਰ ਘੇਰਿਆ ਗਿਆ ਹੈ।