ਮਾਨਸਾ:ਸੁਸਰੀ ਦੀ ਸਮੱਸਿਆ ਨੂੰ ਲੈ ਕੇ ਮਾਨਸਾ ਖੁਰਦ (Mansa Khurd) ਦੇ ਵਾਸੀਆਂ ਵੱਲੋਂ ਗੁਦਾਮਾਂ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਕਿ ਸੁਸਰੀ ਦੀ ਸਮੱਸਿਆ ਇੰਨੀ ਜ਼ਿਆਦਾ ਹੈ ਕਿ ਸ਼ਾਮ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਜਾਂਦੀ ਹੈ।ਜਿਸ ਕਾਰਨ ਖਾਣੇ ਦੇ ਵਿਚ ਅਤੇ ਬੱਚਿਆਂ ਦੇ ਕੰਨਾਂ ਦੇ ਵਿੱਚ ਵੀ ਸੁਸਰੀ ਚਲੀ ਜਾਂਦੀ ਹੈ।ਜਿਸ ਕਾਰਨ ਬੱਚਿਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਸ ਜਿਸ ਕਾਰਨ ਉਨ੍ਹਾਂ ਵੱਲੋਂ ਗੁਦਾਮਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਲਗਾਇਆ ਗਿਆ ਹੈ।
ਹਾਏ ਸੁਸਰੀ ! ਗੁਦਾਮਾਂ ਬਾਹਰ ਧਰਨਾ
ਮਾਨਸਾ ਦੇ ਪਿੰਡ ਮਾਨਸਾ ਖੁਰਦ (Mansa Khurd) ਵਿਚ ਲੋਕ ਸੁਸਰੀ ਦੀ ਸਮੱਸਿਆਂ ਤੋਂ ਇੰਨੇ ਕੁ ਪਰੇਸ਼ਾਨ ਹਨ ਕਿ ਉਹਨਾਂ ਨੂੰ ਦੂਜੀ ਵਾਰੀ ਧਰਨਾ ਲਗਾਉਣਾ ਪੈ ਰਿਹਾ ਹੈ।ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜੇਕਰ ਸੁਸਰੀ ਦਾ ਹੱਲ ਨਾ ਕੀਤਾ ਗਿਆ ਤਾਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਸੁਸਰੀ ਦੀ ਸਮੱਸਿਆ ਨੂੰ ਲੈ ਕੇ ਗੁਦਾਮਾਂ ਬਾਹਰ ਧਰਨਾ
ਇਸ ਮੌਕੇ ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਸੁਸਰੀ ਦੀ ਸਮੱਸਿਆਂ ਨੂੰ ਲੈ ਕੇ ਫਿਰ ਮਜਬੂਰਨ ਦੁਬਾਰਾ ਧਰਨਾ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੁਸਰੀ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਪੱਕੇ ਤੌਰ ਤੇ ਧਰਨਾ ਲਗਾਇਆ ਜਾਵੇਗਾ।