ਪੁਲਵਾਮਾ ਅੱਤਵਾਦੀ ਹਮਲੇ 'ਚ ਪੰਜਾਬ ਦਾ ਜਵਾਨ ਸ਼ਹੀਦ - ਪੁਲਵਾਮਾ
ਗੁਰਦਾਸਪੁਰ: ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਵਿੱਚ ਦੀਨਾਨਗਰ ਦੇ ਅਰੀਆ ਦਾ ਰਹਿਣ ਵਾਲਾ ਮਨਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਹੈ। ਇਸ ਦਾ ਦੂਜਾ ਭਰਾ ਵੀ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ਼) ਵਿੱਚ ਤਾਇਨਾਤ ਹੈ।
ਸ਼ਹੀਦ ਮਨਿੰਦਰ ਸਿੰਘ
ਦੱਸ ਦਈਏ, ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 42 ਸ਼ਹੀਦ ਜਵਾਨਾਂ 'ਚ ਦੀਨਾਨਗਰ ਦਾ ਮਨਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਜੋ ਕੇ ਅਜੇ ਕੁਵਾਰਾ ਸੀ। ਇਸ ਸਬੰਧੀ ਮਨਿੰਦਰ ਦੇ ਪਿਤਾ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 12 ਵਜੇ ਕਿਸੇ ਅਧਿਕਾਰੀ ਦਾ ਫ਼ੋਨ ਆਇਆ ਸੀ ਤੇ ਉਸ ਨੇ ਦੱਸਿਆ ਕਿ ਤੁਹਾਡਾ ਪੁੱਤਰ ਸ਼ਹੀਦ ਹੋ ਗਿਆ ਹੈ। ਸਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹੀਦੀ ਤੇ ਮਾਣ ਹੈ।