ਮਾਨਸਾ: ਪੰਜਾਬੀ ਗਾਇਕ ਅਤੇ ਮਾਨਸਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਮੂਸੇ ਵਾਲਾ ਨੂੰ 29 ਮਾਰਚ ਨੂੰ ਕੋਰਟ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਿੱਧੂ ਆਪਣੇ ਗਾਣਿਆਂ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਰਹਿੰਦੇ ਹਨ ਅਤੇ ਇੱਕ ਵਾਰ ਕੋਰਟ ਵੱਲੋਂ ਉਨ੍ਹਾਂ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੰਜਾਬੀ ਗਾਣੇ ਸੰਜੂ ਵਿੱਚ ਵਕੀਲਾਂ ਨੂੰ ਅਪਸ਼ਬਦ ਬੋਲਣ ਨੂੰ ਲੈ ਕੇ ਵਕੀਲਾਂ ਵੱਲੋਂ ਕੋਰਟ ਵਿੱਚ ਇੱਕ ਅਰਜੀ ਲਾਈ ਗਈ ਸੀ। ਉਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਿੱਧੂ ਮੂਸੇਵਾਲੇ ਨੂੰ ਸੰਮਨ ਜਾਰੀ ਕੀਤੇ ਗਏ ਹਨ। ਕੋਰਟ ਵੱਲੋਂ 29 ਮਾਰਚ ਨੂੰ ਸਿੱਧੂ ਮੂਸੇਵਾਲੇ ਨੂੰ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।