ਮਾਨਸਾ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਟਿਕਟ ਦਿੱਤੇ ਜਾਣ ਦੇ ਚਰਚਾ ਨੂੰ ਲੈ ਕੇ ਹੁਣ ਯੂਥ ਕਾਂਗਰਸ ਪ੍ਰਧਾਨ ਤੋਂ ਬਾਅਦ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਵੀ ਸਿੱਧੂ ਮੂਸੇਵਾਲਾ ਖਿਲਾਫ਼ ਬਗਾਵਤੀ ਸੁਰ ਤੇਜ਼ ਕਰ ਦਿੱਤੇ ਹਨ। ਵਿਧਾਇਕ ਵੱਲੋਂ ਮਾਨਸਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਗਿਆ ਕਿ ਜੇਕਰ ਮੂਸੇਵਾਲੇ ਨੂੰ ਟਿਕਟ ਦਿੱਤੀ ਤਾਂ ਮਾਨਸਾ ਵਿਧਾਨ ਸਭਾ ਸੀਟ ’ਤੇ ਕਾਂਗਰਸ ਦਾ ਵੱਡਾ ਨੁਕਸਾਨ ਹੋਵੇਗਾ।
ਨਾਜਰ ਮਾਨਸ਼ਾਹੀਆ ਦਾ ਮੂਸੇਵਾਲਾ ਖਿਲਾਫ਼ ਧਮਾਕਾ ! - ਮਾਨਸਾ ਟਿਕਟ ਨੂੰ ਲੈਕੇ ਭਖਿਆ ਵਿਵਾਦ
ਸਿੱਧੂ ਮੂਸੇਵਾਲਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਨਾਜਰ ਮਾਨਸ਼ਾਹੀਆ ਵੱਲੋਂ ਮੂਸੇਵਾਲਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮੂਸੇਵਾਲਾ ਨੂੰ ਟਿਕਟ ਨਾ ਦਿੱਤੇ ਜਾਣ ਨੂੰ ਲੈਕੇ ਮਾਨਸ਼ਾਹੀਆ ਨੇ ਹਾਈਕਮਾਨ ਨੂੰ ਚਿੱਠੀ ਲਿਖੀ ਹੈ ਅਤੇ ਖੁਦ ਨੂੰ ਟਿਕਟ ਦਿੱਤੇ ਜਾਣ ਦੀ ਅਪੀਲ ਕੀਤੀ ਹੈ।
ਮਾਨਸ਼ਾਹੀਆ ਨੇ ਜਿੱਥੇ ਆਲ ਇੰਡੀਆ ਕਾਂਗਰਸ ਦੇ ਜਨਰਲ ਸੈਕਟਰੀ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਧਾਨ ਨੂੰ ਚਿੱਠੀ ਲਿਖ ਕੇ ਸਿੱਧੂ ਮੂਸੇਵਾਲੇ ਨੂੰ ਟਿਕਟ ਨਾ ਦਿੱਤੇ ਜਾਣ ਦੀ ਅਪੀਲ ਕੀਤੀ ਹੈ ਉੱਥੇ ਹੀ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਅਤੇ ਮੈਰਿਟ ਦੇ ਆਧਾਰ ’ਤੇ ਆਪਣੇ ਆਪ ਨੂੰ ਟਿਕਟ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 1992 ਤੋਂ ਲੈ ਕੇ ਉਹ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਹਨ ਅਤੇ ਹੁਣ ਵੀ ਉਨ੍ਹਾਂ ਵੱਲੋਂ ਮਾਨਸਾ ਦੇ ਵਿਕਾਸ ਲਈ ਹੀ ਕਾਂਗਰਸ ਪਾਰਟੀ ਜੁਆਇਨ ਕੀਤੀ ਗਈ ਸੀ ਪਰ ਅੱਜ 3 ਦਸੰਬਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਨੂੰ ਜੁਆਇਨ ਕਰਵਾ ਕੇ ਮਾਨਸਾ ਤੋਂ ਟਿਕਟ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਟਿਕਟ ਨਾ ਦਿੱਤੀ ਜਾਵੇ।
ਵਿਧਾਇਕ ਮਾਨਸ਼ਾਹੀਆ ਨੂੰ ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਵੱਲੋਂ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਨ ਅਤੇ ਉਨ੍ਹਾਂ ਵੱਲੋਂ ਨਾ ਵਿਰੋਧ ਕੀਤੇ ਜਾਣ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਅਜਿਹੀਆਂ ਨੀਤੀਆਂ ਹੁੰਦੀਆਂ ਹਨ ਕਿ ਉਸ ਨੂੰ ਅੰਦਰਖਾਤੇ ਅਸੀਂ ਜ਼ਾਹਿਰ ਕਰ ਦਿੰਦੇ ਹਾਂ ਪਰ ਕਈ ਵਾਰ ਉਨ੍ਹਾਂ ਨੂੰ ਜੱਗ ਜ਼ਾਹਰ ਨਹੀਂ ਕੀਤਾ ਜਾਂਦਾ ਜਿਸ ਦੇ ਲਈ ਉਨ੍ਹਾਂ ਵੱਲੋਂ ਪਹਿਲਾਂ ਵੀ ਸਿੱਧੂ ਮੂਸੇ ਵਾਲੇ ਦਾ ਵਿਰੋਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਪੰਜਾਬ ਵਿੱਚ ਭਾਜਪਾ ਨੇ ਤੋੜਿਆ ਰਿਕਾਰਡ, ਟਿਕਟਾਂ ਲਈ ਚਾਰ ਹਜਾਰਾਂ ਤੋਂ ਵੱਧ ਬਿਨੈ